ਦੀਵਾਲੀ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਦੀਵਾਲੀ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ
Publish Date: Fri, 06 Nov 2026 04:55 PM (IST)
Updated Date: Fri, 06 Nov 2026 04:56 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸਿੱਖ ਨੈਸ਼ਨਲ ਕਾਲਜੀਏਟ ਸਕੂਲ, ਬੰਗਾ ਵਿਖੇ ਪ੍ਰਿੰ. ਇੰਦੂ ਰੱਤੀ ਦੀ ਅਗਵਾਈ ਹੇਠ ਅਤੇ ਸਕੂਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਦੇ ਵਿਸ਼ੇਸ਼ ਸਹਿਯੋਗ ਸਦਕਾ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼ਾਨਦਾਰ ਰੰਗੋਲੀ ਅਤੇ ਮਹਿੰਦੀ ਮੁਕਾਬਲੇ ਕਰਵਾਏ। ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਸਿਰਜਣਾਤਮਕਤਾ ਨਾਲ ਭਾਗ ਲੈਂਦਿਆਂ ਵੱਖ-ਵੱਖ ਰੰਗਾਂ ਅਤੇ ਡਿਜ਼ਾਈਨਾਂ ਰਾਹੀਂ ਆਪਣੀ ਕਲਾਤਮਕ ਪ੍ਰਤਿਭਾ ਦਾ ਬਾਖੂਬੀ ਪ੍ਰਦਰਸ਼ਨ ਕੀਤਾ।।ਪਿੰ੍ਰ. ਡਾ. ਇੰਦੂ ਰੱਤੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਿਰਜਣਾਤਮਕ ਮੁਕਾਬਲੇ ਵਿਦਿਆਰਥੀਆਂ ਅੰਦਰ ਲੁਪਤ ਕਲਾਤਮਕ ਰੁਚੀਆਂ ਅਤੇ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਮੁਕਾਬਲੇ ਦੌਰਾਨ ਜੱਜਾਂ ਵੱਲੋਂ ਰੰਗੋਲੀਆਂ ਦੀ ਸੁੰਦਰਤਾ, ਕਲਾਤਮਕਤਾ ਅਤੇ ਪੇਸ਼ਕਾਰੀ ਦੇ ਆਧਾਰ ਤੇ ਨਤੀਜੇ ਐਲਾਨੇ ਗਏ।ਪਹਿਲੇ, ਦੂਜੇ, ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰ. ਡਾ. ਇੰਦੂ ਰੱਤੀ ਵੱਲੋਂ ਸਨਮਾਨਿਤ ਕੀਤਾ ਗਿਆ। ਅੰਤ ਵਿਚ ਸਕੂਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਅਜਿਹੀਆਂ ਗਤੀਵਿਧੀਆਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵ ਪੂਰਨ ਦੱਸਿਆ।।ਇਸ ਮੌਕੇ ਸਕੂਲ ਦਾ ਸਮੂਹ ਸਟਾਫ ਪ੍ਰੋ. ਮੋਹਨ ਸਿੰਘ, ਪ੍ਰੋ. ਰੂਬੀ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਮਨਮੀਤ ਕੌਰ, ਪ੍ਰੋ. ਚਰਨਪ੍ਰੀਤ ਕੌਰ, ਪ੍ਰੋ. ਅਨੀਤਾ ਦੇਵੀ, ਪ੍ਰੋ. ਹਰਮਨਦੀਪ ਕੌਰ ਅਤੇ ਪ੍ਰੋ. ਮਨਜੀਤ ਕੌਰ, ਪ੍ਰੋ. ਪੂਜਾ ਰਾਣੀ, ਪ੍ਰੋ. ਸਵਲੀਨ ਕੌਰ, ਪ੍ਰੋ. ਸਿਮਰਨਪ੍ਰੀਤ ਕੌਰ, ਪ੍ਰੋ. ਚਰਨਦੀਪ ਸੈਣੀ, ਪ੍ਰੋ. ਪਲਵੀ ਦੁੱਗ ਆਦਿ ਹਾਜ਼ਿਰ ਸਨ।