ਅਮਰਦੀਪ ਕਾਲਜ 'ਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ
ਅਮਰਦੀਪ ਕਾਲਜ 'ਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ
Publish Date: Wed, 04 Nov 2026 04:52 PM (IST)
Updated Date: Wed, 04 Nov 2026 04:53 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਚ ਪ੍ਰਿੰ. ਮਨਜੀਤ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਇਸ ਸਾਲ ਦਾ ਵਿਸ਼ਾ ਸਮ੍ਰਿੱਧੀ ਲਈ ਇਮਾਨਦਾਰੀ ਹੈ ਜਿਸ ਦਾ ਮੰਤਵ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਸਿਰਫ ਇਮਾਨਦਾਰੀ ਦੇ ਰਸਤੇ ਤੇ ਚੱਲ ਕੇ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਡਾ. ਮੇਘਨਾ ਅਗਰਵਾਲ ਨੇ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਪ੍ਰਤਿਬੱਧਤਾ ਦੀ ਸਹੁੰ ਚੁਕਵਾਈ। ਇਸ ਤਹਿਤ ਰਿਸ਼ਵਤ ਨਾ ਲੈਣ ਅਤੇ ਨਾ ਹੀ ਦੇਣ, ਸਾਰੇ ਕੰਮ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕਰਨ ਅਤੇ ਕਾਨੂੰਨ ਦੇ ਰਾਜ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋ. ਸਰਬਜੀਤ ਸਿੰਘ ਅਤੇ ਡਾ. ਮੇਘਨਾ ਅਗਰਵਾਲ ਉਪਰੋਕਤ ਪ੍ਰੋਗਰਾਮ ਦੇ ਇੰਚਾਰਜ ਸਨ। ਇਸ ਮੌਕੇ ਡਾ. ਨਿਰਦੋਸ਼ ਕੌਰ, ਪ੍ਰੋ. ਜਗਵਿੰਦਰ ਸਿੰਘ, ਡਾ. ਕਰਮਜੀਤ ਕੌਰ, ਡਾ. ਸੰਗੀਤਾ, ਪ੍ਰੋ. ਸੁਖਮਿੰਦਰ ਬਾਵਾ, ਪ੍ਰੋ. ਰੁਪਿੰਦਰ ਸਿੰਘ, ਡਾ. ਆਸ਼ਿਮਾ ਪਾਸੀ, ਸ਼ਵੇਤਾ, ਤਿਲਕ ਰਾਜ, ਸਮੂਹ ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।