ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਬਲਾਚੌਰ ਦੇ ਪਿੰਡ ਟਕਾਰਲਾ ਵਿਖੇ ‘ਵਿਕਸਿਤ ਭਾਰਤ ਸੰਕਲਪ ਸਭਾ’ ਦਾ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਰਾਜਵਿੰਦਰ ਸਿੰਘ ਲੱਕੀ ਜ਼ਿਲ੍ਹਾ ਪ੍ਰਧਾਨ ਭਾਜਪਾ ਦੀ ਅਗਵਾਈ ਹੇਠ ਕਰਵਾਇਆ। ਸਮਾਗਮ ਵਿੱਚ ਡਾ. ਅਲਕਾ ਗੁੱਜਰ, ਮੈਂਬਰ ਪਾਰਲੀਮੈਂਟ ਰਾਜ ਸਭਾ ਅਤੇ ਸਹਿ-ਇੰਚਾਰਜ ਭਾਜਪਾ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਭਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਸਰਕਾਰ ਦੇ ਮੁਖੀ ਰਹਿੰਦਿਆਂ 25 ਸਾਲ ਪੂਰੇ ਹੋਣ ਦੇ ਸਫ਼ਰ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋਏ ਵਿਕਾਸ, ਸੁਸ਼ਾਸਨ, ਗਰੀਬ ਕਲਿਆਣ, ਬੁਨਿਆਦੀ ਢਾਂਚੇ, ਮਹਿਲਾ ਸਸ਼ਕਤੀਕਰਨ, ਨੌਜਵਾਨਾਂ ਲਈ ਮੌਕਿਆਂ ਅਤੇ ਭਾਰਤ ਨੂੰ ਵਿਸ਼ਵ ਪੱਧਰ ਤੇ ਮਜ਼ਬੂਤ ਬਣਾਉਣ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਾ. ਅਲਕਾ ਗੁੱਜਰ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਜਨ-ਸੇਵਾ ਦੇ ਲੰਮੇ ਸਫ਼ਰ ਦੌਰਾਨ ਦੇਸ਼ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਗੁਜਰਾਤ ਅਤੇ ਬਾਅਦ ਵਿਚ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਅਗਵਾਈ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ’ ਦੀ ਭਾਵਨਾ ਨਾਲ ਕੰਮ ਕਰਨ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕੇਂਦਰ ਸਰਕਾਰ ਵੱਲੋਂ ਗਰੀਬਾਂ, ਕਿਸਾਨਾਂ, ਮਹਿਲਾਵਾਂ, ਨੌਜਵਾਨਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਇਨ੍ਹਾਂ ਯੋਜਨਾਵਾਂ ਦਾ ਉਦੇਸ਼ ਸਿਰਫ਼ ਆਰਥਿਕ ਸਹਾਇਤਾ ਦੇਣਾ ਨਹੀਂ, ਸਗੋਂ ਲੋਕਾਂ ਨੂੰ ਸਨਮਾਨ, ਮੌਕੇ ਅਤੇ ਆਤਮਨਿਰਭਰਤਾ ਪ੍ਰਦਾਨ ਕਰਨਾ ਹੈ। ਡਾ. ਗੁੱਜਰ ਨੇ ਕਿਹਾ ਕਿ ਅੱਜ ਭਾਰਤ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਵਿੱਚ ਆਪਣੀ ਮਜ਼ਬੂਤ ਪਹਿਚਾਣ ਬਣਾ ਰਿਹਾ ਹੈ। ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਵਿਸਥਾਰ, ਡਿਜ਼ੀਟਲ ਕਨੈਕਟੀਵਿਟੀ, ਸੜਕਾਂ, ਰੇਲਵੇ, ਹਵਾਈ ਅੱਡਿਆਂ ਅਤੇ ਹੋਰ ਖੇਤਰਾਂ ਵਿੱਚ ਤੇਜ਼ੀ ਨਾਲ ਕੰਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦਾ ਟੀਚਾ ਹਰ ਨਾਗਰਿਕ ਦੀ ਭਾਗੀਦਾਰੀ ਨਾਲ ਹੀ ਪੂਰਾ ਹੋ ਸਕਦਾ ਹੈ। ਅਲਕਾ ਗੁੱਜਰ ਨੇ ਭਾਜਪਾ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਉਪਲਬਧੀਆਂ ਨੂੰ ਸਿਰਫ਼ ਪਾਰਟੀ ਮੰਚਾਂ ਤੱਕ ਸੀਮਿਤ ਨਾ ਰੱਖਣ, ਬਲਕਿ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਭਾਜਪਾ ਦਾ ਵਰਕਰ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਸੰਪਰਕ ਹੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ। ਵਿਕਸਿਤ ਭਾਰਤ ਦਾ ਸੰਕਲਪ ਸਿਰਫ਼ ਸਰਕਾਰ ਦਾ ਨਹੀਂ, ਸਵਾ ਸੌ ਕਰੋੜ ਤੋਂ ਵੱਧ ਭਾਰਤੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਡਾ. ਅਲਕਾ ਗੁੱਜਰ ਦਾ ਟਕਾਰਲਾ ਪਹੁੰਚਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਬਲਾਚੌਰ ਦੇ ਲੋਕਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਪ੍ਰਤੀ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਸੰਗਠਨ ਹਲਕੇ ਵਿਚ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਪਾਰਟੀ ਦੇ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ। ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ‘ਵਿਕਸਿਤ ਭਾਰਤ’ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਭਾਜਪਾ ਦਾ ਹਰ ਵਰਕਰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਕੰਮ ਕਰੇਗਾ। ਇਸ ਮੌਕੇ ਵਰਿੰਦਰ ਕੌਰ ਥਾਂਦੀ, ਸੋਨੂੰ ਭਾਟੀਆ, ਅਸ਼ੋਕ ਨਾਨੋਵਾਲ, ਬਾਬਾ ਗੁਰਮੀਤ ਸਿੰਘ ਬਕਾਪੁਰ, ਅਜੇ ਕਟਾਰੀਆ, ਅਮਨ ਰਾਣਾ, ਨਰਿੰਦਰ ਸੂਦਨ, ਦਿਨੇਸ਼ ਭਾਰਦਵਾਜ, ਪੰਕਜ਼ ਕੁਮਾਰ ਯੁਵਾ ਮੋਰਚਾ, ਸੰਜੀਵ ਭਾਰਦਵਾਜ, ਡਿੰਪਲ ਭਾਰਦਵਾਜ, ਵਿਜੇ ਟਕਾਰਲਾ, ਮਹਾਵੀਰ ਸਰਪੰਚ, ਡਾ. ਬਿੰਦਰ, ਰਾਮ ਲਾਲ ਸਿਆਨ, ਵਿਜੇ ਕਸ਼ਯਪ, ਬਿੱਟੂ ਚੌਧਰੀ ਥੋਪੀਆ, ਅਸ਼ੋਕ ਕੁਮਾਰ ਸਾਬਕਾ ਸਰਪੰਚ ਟਕਾਰਲਾ, ਪਰਸ਼ੋਤਮ ਠੇਕੇਦਾਰ, ਨੰਦ ਕਿਸ਼ੋਰ, ਰਾਜ ਖਟਾਨਾ, ਵਰਿੰਦਰ ਰਜਵਾੜਾ, ਭਾਸਕਰ ਪਾਠਕ, ਜਸਵੰਤ ਸਿੰਘ ਕੰਗਨਾ, ਚੇਤ ਰਾਮ ਪ੍ਰਧਾਨ ਐੱਸ ਸੀ ਮੋਰਚਾ, ਰਾਮ ਥਨਵਾਲਾ, ਨਰਿੰਦਰ ਭਾਟੀਆ, ਜਤਿੰਦਰ ਸੈਣੀ, ਮੁਨੀਸ਼ ਅਗਨੀਹੋਤਰੀ, ਰਾਮ ਸ਼ਾਹ ਭਾਟੀਆ, ਸੁਰਜੀਤ ਭਾਟੀਆ, ਸੰਜੀਵ ਰਾਣਾ, ਰਾਜਿੰਦਰ ਖਟਾਨਾ, ਹੁਸਨ ਲਾਲ ਸਾਬਕਾ ਸਰਪੰਚ ਮਣਸੇਵਾਲ, ਡਾ. ਹਰਭਜਨ ਸਿੰਘ ਕਰਨਾਣਾ, ਨਰੇਸ਼ ਰਾਵਲ, ਨਰੇਸ਼ ਸ਼ਰਮਾ, ਕੁਲਦੀਪ ਸਿੰਘ ਸਰਕਲ ਪ੍ਰਧਾਨ ਬਹਿਰਾਮ, ਰਾਮਾ ਨੰਦ ਭਨੋਟ, ਜੱਸੀ ਮਹਾਲੋਂ, ਟੀਕਮ ਚੌਧਰੀ, ਸਮੇਤ ਭਾਜਪਾ ਦੇ ਸਥਾਨਕ ਅਹੁਦੇਦਾਰ, ਆਗੂ, ਵਰਕਰ ਅਤੇ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।।ਸਮਾਗਮ ਦੇ ਅੰਤ ਵਿਚ ਸੰਦੀਪ ਭਾਟੀਆ ਸੋਨੂੰ ਨੇ ਡਾ. ਅਲਕਾ ਗੁੱਜਰ, ਸਮੂਹ ਭਾਜਪਾ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਜਪਾ ਦੀ ਟੀਮ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿ ਕੇ ਸੇਵਾ, ਸੁਸ਼ਾਸਨ ਅਤੇ ਵਿਕਾਸ ਦੇ ਸੰਦੇਸ਼ ਨੂੰ ਅੱਗੇ ਲੈ ਕੇ ਜਾਵੇਗੀ।