ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਕਰਵਾਏ ਜਾਣਗੇ : ਸ਼ਿਵਾਲਿਕ
ਪਿੰਡ ਦੇ ਵਿਕਾਸ ਕਾਰਜ ਬਿਨਾਂ ਕਿਸੇ ਭੇਦ ਭਾਵ ਦੇ ਕਰਵਾਏ ਜਾਣਗੇ-ਸਰਪੰਚ ਸੰਤੋਖ ਸਿੰਘ ਸ਼ਿਵਾਲਿਕ
Publish Date: Sat, 24 Jan 2026 04:52 PM (IST)
Updated Date: Sun, 25 Jan 2026 04:07 AM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਬੇਟ ਖੇਤਰ ਦੇ ਪਿੰਡ ਖੋਜਾ ਬੇਟ ਦੇ ਸਰਪੰਚ ਅਤੇ ਸ਼ਿਵਾਲਿਕ ਹੋਟਲ ਬਲਾਚੌਰ ਦੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਪਿੰਡ ਦੇ ਵਿਕਾਸ ਦੀ ਸੋਚ ਨੂੰ ਲੈ ਕੇ ਸਰਪੰਚ ਬਣੇ ਹਨ। ਜਿਸ ਲਈ ਪਿੰਡ ਦੇ ਵਿਕਾਸ ਸਬੰਧੀ ਹਰ ਕੰਮ ਨੂੰ ਬਿਨਾਂ ਕਿਸੇ ਭੇਦਭਾਵ ਕਰਾਇਆ ਜਾਵੇਗਾ। ਆਪਣੀ ਸਰਪੰਚੀ ਦੇ ਕਾਰਜਕਾਲ ਨੂੰ ਉਨ੍ਹਾਂ ਵੱਲੋਂ ਮਾਨਵਤਾ ਦੀ ਭਲਾਈ ਹਿੱਤ ਪਿੰਡ ਖੋਜਾਬੇਟ ਵਿਖੇ ਖੂਨਦਾਨ ਕੈਂਪ ਲਗਾ ਕੇ ਸ਼ੁਰੂਆਤ ਕੀਤੀ ਗਈ ਹੈ। ਇਸ ਉਪਰੰਤ ਉਨ੍ਹਾਂ ਵੱਲੋਂ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੀ ਅਗਵਾਈ ਵਿਚ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਕਿੱਟਾਂ ਵੰਡੀਆਂ ਗਈਆਂ। ਪਿੰਡ ਦੇ ਸ਼ਮਸ਼ਾਨ ਘਾਟ ਵਿਚ ਬੜੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਚੱਲ ਰਹੀ ਸੀ। ਉਨ੍ਹਾਂ ਵੱਲੋਂ ਵਾਟਰ ਸਪਲਾਈ ਦੀ ਪਾਈਪ ਲਾਈਨ ਪਾ ਕੇ ਇਸ ਸਮੱਸਿਆ ਦਾ ਹੱਲ ਕੀਤਾ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਹਨੇਰੇ ਕਾਰਨ ਲੋਕਾਂ ਨੂੰ ਆਉਣ ਜਾਣ ਵਿਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੋਲਰ ਲਾਈਟਾਂ ਲਗਾ ਕੇ ਲੋਕਾਂ ਨੂੰ ਰਾਤ ਦੇ ਹਨੇਰੇ ਤੋਂ ਰਾਹਤ ਦਵਾਈ ਗਈ। ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸਕੂਲ ਵਿਚ ਕਈ ਕਮੀਆਂ ਨੂੰ ਪੂਰਾ ਕੀਤਾ ਅਤੇ ਅਧਿਆਪਕਾਂ ਨਾਲ ਗਰਾਮ ਪੰਚਾਇਤ ਵੱਲੋਂ ਸਮੇਂ-ਸਮੇਂ ਤੇ ਮੀਟਿੰਗਾ ਕੀਤੀਆਂ ਜਾਂਦੀਆਂ ਹਨ। ਅਧਿਆਪਕਾਂ ਤੇ ਬੱਚਿਆਂ ਨੂੰ ਗ੍ਰਾਮ ਪੰਚਾਇਤ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ ਅਤੇ ਅਧਿਆਪਕਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਪੱਧਰ ਉੱਪਰ ਯੁੱਧ ਲੰਬੀ ਬਾ ਨਸ਼ਿਆਂ ਵਿਰੁੱਧ ਮੁਹਿੰਮ ਜਵਾਬ ਪਿੰਡ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ। ਬਹੁਤ ਹੀ ਜਲਦ ਪਿੰਡ ਅਧੂਰੀ ਗਲੀਆਂ ਨਾਲੀਆਂ ਨੂੰ ਪੱਕਿਆਂ ਬਣਾਇਆ ਜਾਵੇਗਾ। ਸੜਕਾਂ ਦੇ ਇਰਦ ਗਿਰਦ ਛਾਂਦਾਰ, ਫਲਦਾਰ ਅਤੇ ਫੁੱਲਾਂ ਵਾਲੇ ਪੌਦਿਆਂ ਨੂੰ ਲਗਾ ਵਾਤਾਵਰਨ ਨੂੰ ਹਰਿਆ ਭਰਿਆ ਬਣਾਇਆ ਜਾਵੇਗਾ। ਮੇਰੇ ਪਿੰਡ ਦੇ ਹਰ ਜਰੂਰਤਮੰਦ ਪਰਿਵਾਰ ਨੂੰ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ । ਪਿੰਡ ਦੀ ਪੰਚਾਇਤ ਲਈ ਇੱਕ ਬਹੁਤ ਵਧੀਆ ਦਫਤਰ ਬਣਾਇਆ ਜਾਵੇਗਾ। ਸਮੂਹ ਗ੍ਰਾਮ ਪੰਚਾਇਤ ਪਿੰਡ ਦੇ ਲੋਕਾਂ ਦੀਆਂ ਸਮੱਸਿਆ ਸੁਣੀਆਂ ਜਾਂਦੀਆਂ ਹਨ। ਉਨ੍ਹਾਂ ਦਾ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਆਖਿਆ ਕਿ ਸਾਡੇ ਗ੍ਰਾਮ ਪੰਚਾਇਤ ਦਾ ਇਹੋ ਮੁੱਖ ਮੰਤਵ ਹੈ ਕਿ ਪਿੰਡ ਦੇ ਲੋਕਾਂ ਦੀ ਕੋਈ ਵੀ ਸਮੱਸਿਆ ਨਾ ਆਵੇ। ਸਰਪੰਚ ਸੰਤੋਖ ਸਿੰਘ ਸਿਵਾਲਿਕ ਨੇ ਕਿਹਾ ਹੈ ਕਿ ਪਿੰਡ ਦੇ ਜੇ ਰਹਿੰਦੇ ਕੰਮ ਹਨ ਉਹਨਾਂ ਨੂੰ ਜਲਦੀ ਪੂਰਾ ਕਰਕੇ ਲੋਕਾਂ ਨੂੰ ਸਹੂਲਤਾਂ ਮੁਹਈਆ ਕੀਤੀਆਂ ਜਾਣੀਆਂ।