- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀਜੇਐਮ ਵੱਲੋਂ ਲੀਗਲ ਏਡ ਕਲੀਨਕ ਦਾ ਕੀਤਾ ਦੌਰਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਪ੍ਰਾਪਤ ਹੁਕਮਾਂ ਤਹਿਤ ਅਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਤਿੰਦਰ ਪਾਲ ਸਿੰਘ ਖੁਰਮੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਸੀਜੇਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਿੰਡ ਗਰਲੋ ਬੇਟ ਵਿਖੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਵੱਖ-ਵੱਖ ਭਲਾਈ ਅਤੇ ਜਾਗਰੂਕਤਾ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਆਮ ਲੋਕਾਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਪਹੁੰਚਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ‘ਮੈਗਾ ਡਰਾਈਵ’ ਦੀ ਸ਼ੁਰੂਆਤ ਕੀਤੀ ਗਈ ਸੀ ਤੇ ਪਿੰਡ ਵਿਚ ਲੀਗਲ ਏਡ ਕਲੀਨਕ ਖੋਲਿਆ ਗਿਆ ਸੀ। ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਸੀਜੇਐਮ ਡਾ. ਅਮਨਦੀਪ ਵੱਲੋਂ ਨਾਲਸਾ ਸਕੀਮਾਂ ਨੂੰ ਲਾਗੂ ਕਰਨ ਲਈ ਮੈਗਾ ਡਰਾਈਵ ਮੁਹਿੰਮ ਤਹਿਤ ਖੋਲੇ ਲੀਗਲ ਏਡ ਕਲੀਨਕ ਪਿੰਡ ਗਰਲੋ ਬੇਟ ਦਾ ਦੌਰਾ ਕੀਤਾ ਅਤੇ ਹੋ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ।