ਸਵੈ-ਇਛੁੱਕ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਚੈੱਕ ਕੈਂਪ ਲਾਇਆ
ਸਵੈ ਇਛੱਕ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਚੈੱਕ ਕੈਂਪ ਲਗਾਇਆ
Publish Date: Sat, 24 Jan 2026 05:01 PM (IST)
Updated Date: Sun, 25 Jan 2026 04:07 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਸੇਵਾ ਦੇ ਪੁੰਜ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ਼੍ਰੀ ਆਨੰਦਪੁਰ ਸਾਹਿਬ ਦੀ 44ਵੀਂ ਬਰਸੀ ਮੌਕੇ ਸਮਰਪਿਤ ਸਵੈ ਇੱਛਕ ਖ਼ੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਕੈਂਪ ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗਰ ਸਟੋਰ ਪਿੰਡ ਨੌਰਾ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ। ਮੈਡੀਕਲ ਅਤੇ ਖ਼ੂਨਦਾਨ ਕੈਂਪ ਦਾ ਉਦਘਾਟਨ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਸੰਤ ਬਾਬਾ ਗੁਰਬਚਨ ਸਿੰਘ ਪਠਲਾਵੇ ਵਾਲਿਆਂ ਨੇ ਕੀਤਾ। ਮੈਡੀਕਲ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕਰ ਕੇ ਟੈਸਟ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ। ਇਸ ਮੌਕੇ ਬਾਬਾ ਸਤਨਾਮ ਸਿੰਘ ਨੇ ਖ਼ੂਨਦਾਨੀਆਂ ਨੂੰ ਯਾਦਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਤ ਬਾਬਾ ਭਾਗ ਸਿੰਘ ਨਿਰਮਲ ਕੁਟੀਆ ਕਜਲਾ, ਨਿਰਮਲ ਸਿੰਘ ਪੁੱਤਰ ਸੰਤ ਬਾਬਾ ਸੇਵਾ ਸਿੰਘ, ਜਥੇਦਾਰ ਸੁਖਦੇਵ ਸਿੰਘ ਭੌਰ ਸਾਬਕਾ ਸਕੱਤਰ ਐੱਸਜੀਪੀਸੀ, ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਦਰਸ਼ਨ ਸਿੰਘ ਮਾਹਿਲ ਕੈਨੇਡਾ ਸੀਨੀਅਰ ਮੈਂਬਰ ਟਰੱਸਟ, ਬਾਬਾ ਜਰਨੈਲ ਸਿੰਘ ਅਨੰਦਪੁਰ, ਬਾਬਾ ਜਰਨੈਲ ਸਿੰਘ ਨੌਰਾ, ਕਰਮਜੀਤ ਸਿੰਘ ਯੂਕੇ (ਦੋਹਤ ਜਵਾਈ ਸੰਤ ਬਾਬਾ ਸੇਵਾ ਸਿੰਘ), ਜਰਨੈਲ ਸਿੰਘ, ਚਰਨਜੀਤ ਸਿੰਘ ਯੂਕੇ, ਪਰਮਜੀਤ ਸਿੰਘ ਯੂਕੇ, ਧਨਵੰਤ ਸਿੰਘ, ਸੁਖਜਿੰਦਰ ਸਿੰਘ ਪੰਚ, ਸਤਵਿੰਦਰ ਸਿੰਘ ਰਾਜੂ, ਇੰਦਰਜੀਤ ਸਿੰਘ ਨਿਊਜ਼ੀਲੈਂਡ (ਸਾਰੇ ਪੋਤਰ), ਅਵਿਨਾਸ਼ ਸਿੰਘ (ਪੜਪੋਤਰਾ), ਭਾਈ ਜੋਗਾ ਸਿੰਘ, ਡਾ. ਕੁਲਦੀਪ ਸਿੰਘ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ ਤੋਂ ਇਲਾਵਾ ਸੰਤਾ ਦਾ ਪਰਿਵਾਰ, ਗ੍ਰਾਮ ਪੰਚਾਇਤ ਨੌਰਾ ਅਤੇ ਇਲਾਕਾ ਨਿਵਾਸੀ ਸੰਗਤਾਂ ਸ਼ਾਮਿਲ ਹੋਈਆਂ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।