- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵੈ-ਇੱਛਤ ਖ਼ੂਨਦਾਨ ਕੈਂਪ ਕਰਵਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਮਨੁੱਖੀ ਜੀਵਨ ਅਤੇ ਸਮਾਜ ਵਿੱਚ ਸਵੈ-ਇੱਛਤ ਖ਼ੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਤਹਿਤ ਐੱਨਐੱਸਐੱਸ ਵਿਭਾਗ ਸਿੱਖ ਨੈਸ਼ਨਲ ਕਾਲਜ ਬੰਗਾ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਬਲੱਡ ਸੈਂਟਰ ਦੇ ਤਕਨੀਕੀ ਸਹਿਯੋਗ ਨਾਲ ਕਾਲਜ ਦੇ ਆਡੀਟੋਰੀਅਮ ਵਿਖੇ ਰਾਸ਼ਟਰੀ ਖੂਨਦਾਨ ਦਿਵਸ ਨੂੰ ਸਮਰਪਿਤ ਇੱਕ ਸਵੈ-ਇੱਛਤ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕਾਲਜ ਦੇ ਵਿਦਿਆਰਥੀਆਂ ਅਤੇ ਵਲੰਟੀਅਰਾਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਨਿਸ਼ਕਾਮ ਸੇਵਾ ਨਿਭਾਈ ਅਤੇ 25 ਯੂਨਿਟ ਖ਼ੂਨਦਾਨ ਕੀਤਾ। ਇਸ ਕੈਂਪ ਦੇ ਉਦਘਾਟਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਖ਼ੂਨਦਾਨ ਦੁਨੀਆ ਦਾ ਸਭ ਤੋਂ ਵੱਡਮੁੱਲਾ ਅਤੇ ਸਭ ਤੋਂ ਵੱਡਾ ਮਹਾਦਾਨ ਹੈ। ਕਿਸੇ ਲੋੜਵੰਦ ਮਰੀਜ਼, ਹਾਦਸੇ ਦੇ ਸ਼ਿਕਾਰ ਵਿਅਕਤੀ ਜਾਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਮਨੁੱਖ ਨੂੰ ਸਮੇਂ ਸਿਰ ਖ਼ੂਨ ਮਿਲ ਜਾਵੇ। ਤਾਂ ਉਸ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਜਿਹੇ ਭਲਾਈ ਦੇ ਕਾਰਜਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਖ਼ੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਐੱਨਐੱਸਐੱਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਵਿਪਨ, ਡਾ. ਨਿਰਮਲਜੀਤ ਕੌਰ ਸੰਧੂ, ਪ੍ਰੋ. ਕਿਸ਼ੋਰ ਕੁਮਾਰ ਰੈਡ ਰਿਬਨ ਇੰਚਾਰਜ, ਸੁਰਜੀਤ ਮਜਾਰੀ, ਬਲੱਡ ਟਰਾਂਸਫਿਊਜ਼ਨ ਅਫਸਰ ਡਾ. ਰਾਹੁਲ ਗੋਇਲ, ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਅਤੇ ਬਲੱਡ ਸੈਂਟਰ ਦੇ ਇੰਚਾਰਜ ਮਨਜੀਤ ਸਿੰਘ ਬੇਦੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।