- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਲਜ 'ਚ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਕਾਲਜ ਫਾਰ ਵੂਮੈਨ ਬੰਗਾ ਵੱਲੋਂ ਕਾਲਜ ਕੈਂਪਸ ਵਿਚ ਵੋਟਰ ਜਾਗਰੂਕਤਾ ਕੈਂਪ ਲਗਾਇਆ। ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਵਿਚ ਚੋਣ ਸਬੰਧਿਤ ਜਾਣਕਾਰੀ ਅਤੇ ਵੋਟ ਪਾਉਣ ਦੇ ਜਮਹੂਰੀ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਪ੍ਰਿੰ. ਮੀਨੂੰ ਭੋਲਾ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਯੋਗ ਵਿਦਿਆਰਥਣਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ, ਆਪਣੀਆਂ ਜਮਹੂਰੀ ਜ਼ਿੰਮੇਵਾਰੀ ਨੂੰ ਸਮਝਣ ਅਤੇ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਂਦੇ ਸਮੇਂ ਸੂਝ-ਬੂਝ ਨਾਲ ਫੈਸਲੇ ਲੈਣ ਲਈ ਉਤਸਾਹਿਤ ਕੀਤਾ। ਉਨ੍ਹਾਂ ਵਿਦਿਆਰਥਣਾਂ ਨੂੰ ਆਪਣੇ ਪਰਿਵਾਰਾਂ ਤੇ ਭਾਈਚਾਰਿਆਂ ਵਿਚ ਵੋਟਰ ਰਜਿਸਟ੍ਰੇਸ਼ਨ ਬਾਰੇ ਜਾਗਰੂਕਤਾ ਫੈਲਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਕੈਂਪ ਦਾ ਤਾਲਮੇਲ ਪ੍ਰੋ. ਦਕਸ਼ ਸ਼ਰਮਾ ਵੱਲੋਂ ਕੀਤਾ। ਜਿਸ ਨੇ ਦੱਸਿਆ ਕਿ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਭਾਰਤੀ ਨਾਗਰਿਕ ਆਫ ਲਾਈਨ ਫਾਰਮ ਨੰਬਰ 6 ਅਤੇ ਈਸੀਆਈ ਦੀ ਆਨਲਾਈਨ ਸਾਈਟ ’ਤੇ ਦਰਜ ਕਰਵਾ ਸਕਦੇ ਹਨ। ਇਸ ਮੌਕੇ ਕਾਲਜ ਪ੍ਰਧਾਨ ਜਸਵੰਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸੂਝਵਾਨ ਤੇ ਜ਼ਿੰਮੇਵਾਰ ਨਾਗਰਿਕ ਤਿਆਰ ਕਰਨ ਵਿਚ ਵਿੱਦਿਆ ਸੰਸਥਾਵਾਂ ਦੀ ਜ਼ਿੰਮੇਵਾਰੀ ਸਬੰਧੀ ਚਾਨਣਾ ਪਾਇਆ।