
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੀਐਲਐਮ ਕਾਲਜ 'ਚ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਲਗਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਬੀਐੱਲਐੱਮ ਗਰਲਜ਼ ਕਾਲਜ ਦੀ ਐੱਨਐੱਸਐੱਸ ਯੂਨਿਟ ਵੱਲੋਂ ਪ੍ਰਿੰ. ਤਰਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਲਗਾਇਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਵੋਟ ਦੀ ਮਹੱਤਤਾ, ਚੋਣ ਰਜਿਸਟ੍ਰੇਸ਼ਨ ਪ੍ਰਕਿਰਿਆ ਅਤੇ ਨੌਜਵਾਨ ਤੇ ਸੰਭਾਵੀ ਵੋਟਰਾਂ ਦੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਨਾ ਸੀ। ਯੋਗ ਵਿਦਿਆਰਥਣਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਲਈ ਵਿਸ਼ੇਸ਼ ਤੌਰ ’ਤੇ ਪ੍ਰੇਰਿਤ ਕੀਤਾ। ਇਹ ਪ੍ਰੋਗਰਾਮ ਐੱਨਐੱਸਐੱਸ ਯੂਨਿਟ ਦੇ ਇੰਚਾਰਜ ਡਾ. ਹਰਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਇਆ। ਇਸ ਮੌਕੇ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਧਿਕਾਰੀਆਂ ਸਤਨਾਮ ਸਿੰਘ ਅਤੇ ਡਾ. ਹਰਦੀਪ ਕੌਰ ਨੇ ਸਰੋਤ ਵਿਅਕਤੀਆਂ ਵਜੋਂ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਚੋਣ ਭਾਗੀਦਾਰੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵੋਟਰ ਰਜਿਸਟ੍ਰੇਸ਼ਨ, ਚੋਣ ਵੇਰਵਿਆਂ ਵਿਚ ਸੋਧ ਅਤੇ ਅਪਡੇਟ, ਨਵੇਂ ਵੋਟਰਾਂ ਲਈ ਯੋਗਤਾ ਮਾਪਦੰਡ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।