
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁਕੰਦਪੁਰ 'ਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਅਮਰਦੀਪ ਕਾਲਜ ਵਿਖੇ ਨੌਜਵਾਨ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਨਾਲ਼ ਜੋੜਨ ਦੇ ਉਦੇਸ਼ ਨਾਲ਼ ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਅਤੇ ਐੱਲਐੱਸਐੱਸ ਯੂਨਿਟ ਵੱਲੋਂ ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਵੋਟਰ/ਜਾਗਰੂਕਤਾ ਰਜਿਸਟ੍ਰੇਸ਼ਨ ਕੈਂਪ ਲਗਾਇਆ। ਇਸ ਦੌਰਾਨ ਕਾਲਜ ਦੇ ਉਹ ਵਿਦਿਆਰਥੀ ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਮੁਕੰਦਪੁਰ ਦੇ ਬੀਐੱਲਓ ਸੁਖਵਿੰਦਰ ਕੁਮਾਰ ਅਤੇ ਰਜਿੰਦਰ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ, ਨਵੀਂ ਵੋਟ ਬਣਵਾਉਣ ਅਤੇ ਵੋਟਰ ਕਾਰਡ ਨਾਲ਼ ਸਬੰਧਿਤ ਜ਼ਰੂਰੀ ਜਾਣਕਾਰੀ ਦਿੱਤੀ। ਕੈਂਪ ਦੌਰਾਨ ਕਾਲਜ ਪ੍ਰਿੰ. ਮਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਲੋੜੀਂਦੇ ਦਸਤਾਵੇਜ਼ਾਂ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਡਾ. ਨਿਰਦੋਸ਼ ਕੌਰ ਨੇ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਹਰ ਯੋਗ ਨੌਜਵਾਨ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ। ਕੈਂਪ ਦਾ ਮੁੱਖ ਮਕਸਦ ਯੋਗ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਨਾ ਅਤੇ ਉਨ੍ਹਾਂ ਵਿਚ ਵੋਟ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਉਪਰੰਤ ਨਵੀਆਂ ਵੋਟਾਂ ਬਣਾਉਣ ਲਈ 18 ਸਾਲ ਦੀ ਉਮਰ ਵਾਲੇ ਵਿਦਿਆਰਥੀਆਂ ਨੂੰ ਫਾਰਮ ਨੰਬਰ 6 ਵੰਡੇ ਗਏ ਅਤੇ ਉਨ੍ਹਾਂ ਨੂੰ ਇਹ ਫਾਰਮ ਭਰ ਕੇ ਆਪਣੇ-ਆਪਣੇ ਬੀਐੱਲਓ ਨੂੰ ਜ਼ਮ੍ਹਾਂ ਕਰਵਾਉਣ ਲਈ ਕਿਹਾ। ਇਸ ਸਮੇਂ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸਨ।