ਚੰਦਰ ਮੋਹਨ ਜੇਡੀ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ
ਆਪ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ
Publish Date: Sun, 25 Jan 2026 05:21 PM (IST)
Updated Date: Mon, 26 Jan 2026 04:07 AM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿਚ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਚੰਦਰ ਮੋਹਨ ਜੇਡੀ ਨੇ ਮੀਡੀਆ ਸੇਵਾਵਾਂ ਅਤੇ ਮਿਹਨਤੀ, ਇਮਾਨਦਾਰ ਅਤੇ ਪਾਰਟੀ ਨੂੰ ਸਮਰਪਿਤ ਸ਼ਖਸੀਅਤ ਸਨ। ਉਨ੍ਹਾਂ ਦਾ ਅਚਾਨਕ ਚਲੇ ਜਾਣਾ ਆਮ ਆਦਮੀ ਪਾਰਟੀ ਅਤੇ ਪਰਿਵਾਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਵਿਧਾਇਕ ਕਟਾਰੀਆ ਨੇ ਕਿਹਾ ਕਿ“ਦੁੱਖ ਦੀ ਇਸ ਘੜੀ ਵਿਚ ਅਸੀਂ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੇ ਹਾਂ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ। ਇਸ ਮੌਕੇ ਪਹੁੰਚੇ ਵੱਖ-ਵੱਖ ਲੀਡਰਾਂ ਨੇ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਲ ਹੋ ਕੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।।ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ, ਪ੍ਰਧਾਨ ਸਤਨਾਮ ਜਲਾਲਪੁਰ, ਜਗਮੋਹਨ ਦੱਤ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਲਲਿਤ ਮੋਹਨ ਪਾਠਕ, ਸ਼ਿਵਕਰਨ ਚੇਚੀ ਵਾਈਸ ਚੇਅਰਮੈਨ ਗੁਜਰ ਵੈਲਫੇਅਰ ਬੋਰਡ, ਹਰਜੋਤ ਕੌਰ ਲੋਹਟੀਆ ਵਾਈਸ ਚੇਅਰਮੈਨ ਐੱਸਸੀ ਕਮਿਸ਼ਨ, ਗਗਨ ਅਗਨੀਹੋਤਰੀ, ਸੇਠੀ ਉਧਨਵਾਲ, ਬਲਵੀਰ ਕਰਨਾਣਾ ਤਿੰਨੇ ਚੇਅਰਮੈਨ ਮਾਰਕੀਟ ਕਮੇਟੀਆਂ, ਕਰਨਵੀਰ ਕਟਾਰੀਆ ਹਲਕਾ ਯੂਥ ਪ੍ਰਧਾਨ, ਮੀਡੀਆ ਸਕੱਤਰ ਮਨਦੀਪ ਅਟਵਾਲ ਤੇ ਸ਼ਾਂਤੀ ਬੱਸੀ, ਲਾਡੀ ਰਾਣਾ ਪ੍ਰਧਾਨ ਨਗਰ ਕੌਂਸਲ ਬਲਾਚੌਰ, ਸਤਨਾਮ ਝਿੱਕਾ, ਪੰਕਜ ਲੋਹਟੀਆ, ਮਨਜੀਤ ਸਿੰਘ ਨਾਮਧਾਰੀ, ਬਲਦੇਵ ਰਾਜ ਰਿਟਾਇਰਡ ਇੰਸਪੈਕਟਰ, ਦੁਆਬਾ ਮੀਡੀਆ ਇੰਚਾਰਜ ਤਰਨਦੀਪ ਸਨੀ, ਆਤਮ ਪ੍ਰਕਾਸ਼ ਬਬਲੂ, ਸੰਜੀਵ ਭਗਤ, ਜਸਕਰਨ ਸਿੰਘ, ਮੇਲਾ ਸਿੰਘ, ਇੰਦਰਜੀਤ ਜੁਗਨੂ, ਜਸਕਰਨ ਸਿੰਘ, ਕੁਲਵਿੰਦਰ ਹੁੰਦਲ, ਹਨੀ ਡੱਬ ਐਮਸੀ, ਵਿਸ਼ੂ ਰਾਣਾ ਮੀਡੀਆ ਸਕੱਤਰ, ਗੁਰਪ੍ਰੀਤ ਸਿੰਘ, ਰਾਮ ਪਾਲ ਮਹੇਸੀ, ਜਸਵਿੰਦਰ ਸਿਆਣ, ਅਜੇ ਚੌਧਰੀ, ਹਨੀ ਜੋਗੇਵਾਲ ਅਤੇ ਸਮੂਹ ਐੱਮਸੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਭਾਈਚਾਰੇ ਨਾਲ ਜੁੜੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਚੰਦਨ ਮੋਹਨ ਜੇਡੀ ਨੂੰ ਯਾਦ ਕਰਦਿਆਂ ਆਪਣੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ।