- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਨੂੰ ਭਗਵਾਨ ਵਾਲਮੀਕਿ ਮਹਾਰਾਜ ਦੇ ਦੱਸੇ ਮਾਰਗ ਤੇ ਚੱਲਣਾ ਚਾਹੀਦਾ ਹੈ-ਵਿਧਾਇਕ ਨਛੱਤਰ ਪਾਲ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹੀ ਪਿੰਡ ਪੱਲੀ ਉੱਚੀ ਵਿਖੇ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਨਵਾਂਸ਼ਹਿਰ ਤੋਂ ਬਸਪਾ ਵਿਧਾਇਕ ਨਛੱਤਰ ਪਾਲ ਨੇ ਸ਼ਿਰਕਤ ਕਰਨ ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਭਗਵਾਨ ਵਾਲਮੀਕ ਮਹਾਰਾਜ ਜੀ ਦੇ ਦੱਸੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਚਾਹੁੰਦੇ ਸਨ ਕਿ ਸਭ ਪੜ ਲਿਖ ਕੇ ਅੱਗੇ ਵਧਣ ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਵਾਉਣੀ ਚਾਹੀਦੀ ਹੈ ਅਤੇ ਆਪਣੇ ਪੈਰਾ ਤੇ ਖੜੇ ਹੋਣ ਦੇ ਕਾਬਲ ਬਣਾਉਣਾ ਚਾਹੀਦਾ ਹੈ। ਤਾਂ ਜੋ ਆਪਣਾ ਅਤੇ ਆਪਣੇ ਪਰਿਵਾਰ ਦਾ ਚੰਗਾ ਪਾਲਣ ਪੋਸ਼ਣ ਹੋ ਸਕੇ। ਇਸ ਮੌਕੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਜਾਫਰਪੁਰ, ਮੋਹਨ ਲਾਲ ਵਾਈਸ ਪ੍ਰਧਾਨ ਨਗਰ ਕੌਂਸਲ ਰਾਹੋਂ, ਗੁਰਮੁਖ ਨੌਰਥ ਸਾਬਕਾ ਕੌਂਸਲਰ, ਪਲਵਿੰਦਰ ਸੂਦ, ਹਰਬਿਲਾਸ ਬੱਧਣ, ਮੁਕੇਸ਼ ਬਾਲੀ, ਰਾਕੇਸ਼ ਕੁਮਾਰ ਬਲਾਕ ਸੰਮਤੀ ਮੈਂਬਰ, ਮੰਗਲ ਰਾਮ, ਮਿਸਤਰੀ ਦਰਸ਼ਨ ਰਾਮ, ਸੋਨੀ ਸਰੋਆ, ਅਨੀਤਾ ਰਾਣੀ, ਬੇਬੀ, ਪੂਜਾ, ਛਿੰਦੋ, ਅਮਿਤ ਬੱਗਾ, ਪਿਆਰਾ ਰਾਮ, ਰਾਹੁਲ ਆਦਿ ਹਾਜ਼ਰ ਸਨ।