- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਲਜ਼ਾਰ ਸਿੰਘ ਦਿੜਬਾ ਨੂੰ ਇਨਸਾਫ ਦਵਾਵਾਂਗੇ-ਅਜੇ ਮੰਗੂਪੁਰ ਪ੍ਰਧਾਨ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਪੰਜਾਬ ਵਿਚ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਉਠਾਉਣ ਵਾਲੇ ਗੁਲਜ਼ਾਰ ਸਿੰਘ ਦਿੜਬਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਵਾਂਸ਼ਹਿਰ ਵਿਖੇ ਐੱਸਐੱਸਪੀ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਦਿੜਬਾ ਦੀ ਮੌਤ ਨਾਲ ਜੁੜੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਕਾਂਗਰਸੀ ਆਗੂਆਂ ਵੱਲੋਂ ਡੀਜੀਪੀ ਪੰਜਾਬ ਦੇ ਨਾਮ ਐੱਸਐੱਸਪੀ ਨੂੰ ਮੰਗ ਪੱਤਰ ਵੀ ਸੌਂਪਿਆ। ਮੰਗ ਪੱਤਰ ਰਾਹੀਂ ਕਾਂਗਰਸ ਨੇ ਵਿੱਤ ਮੰਤਰੀ ਵਿਰੁੱਧ ਐੱਫਆਈਆਰ ਦਰਜ ਕਰਨ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਬਹੁਤ ਗੰਭੀਰ ਹੈ ਅਤੇ ਇਸ ਮਸਲੇ ਨੂੰ ਉਠਾਉਣ ਵਾਲੀ ਹਰ ਆਵਾਜ਼ ਦੀ ਸੁਰੱਖਿਆ ਅਤੇ ਨਿਆਂ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮਾਮਲੇ ਵਿਚ ਨਿਆਂ ਮਿਲਣ ਤੱਕ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਮੀਨਾ ਚੌਧਰੀ ਹਲਕਾ ਇੰਚਾਰਜ ਬੰਗਾ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦਲ, ਉਪਕਾਰ ਸਿੰਘ ਸਾਬਕਾ ਪ੍ਰਧਾਨ ਐੱਸਸੀ ਸੈੱਲ, ਡਾ. ਬਖਸ਼ੀਸ਼ ਸਿੰਘ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਜਿੰਦਰ ਕੁਮਾਰ ਬਲਾਕ ਪ੍ਰਧਾਨ ਐੱਸਸੀ ਸੈੱਲ, ਕੁਲਵੰਤ ਸਿੰਘ ਕਲੇਰ ਜਨਰਲ ਸਕੱਤਰ ਡੀਸੀਸੀ, ਹਰਮੇਸ਼ ਕੁਮਾਰ ਬਲਾਕ ਪ੍ਰਧਾਨ ਐੱਸਸੀ ਬੰਗਾ, ਸੁਰਿੰਦਰ ਸ਼ਿੰਦਾ ਬੁਲਾਰਾ ਡੀਸੀਸੀ, ਕੁਲਵਿੰਦਰ ਮੰਡ ਸੋਸ਼ਲ ਮੀਡੀਆ ਇੰਚਾਰਜ, ਪਰਮਿੰਦਰ ਪੰਮਾ ਸੋਸ਼ਲ ਮੀਡੀਆ ਇੰਚਾਰਜ, ਅਮਰਜੀਤ ਕਲਸੀ ਸੇਵਾ ਦਲ ਪ੍ਰਧਾਨ, ਅਰਜੁਨ ਸਿੰਘ, ਜਗਤਾਰ ਖਾਨ, ਅਮਨਦੀਪ, ਵਿਪੁਲ ਧੀਮਾਨ, ਸੋਨੂੰ ਮਾਣੇਵਾਲ ਆਦਿ ਹਾਜ਼ਰ ਸਨ।