ਵੇਟ ਲਿਫਟਿੰਗ ਤੇ ਪਾਵਰ ਲਿਫਟਿੰਗ ਮੁਕਾਬਲੇ ਕਰਵਾਏ ਵੇਟ ਲਿਫਟਿੰਗ ਤੇ ਪਾਵਰ ਲਿਫਟਿੰਗ ਦੇ ਮੁਕਾਬਲੇ
Publish Date: Fri, 02 Oct 2026 03:27 PM (IST)
Updated Date: Fri, 02 Oct 2026 03:28 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਚੌਥੇ ਦਿਨ ਰਾਜਾ ਸਪੋਰਟਸ ਕਲੱਬ ਗੁਣਾਚੌਰ ਵਿਖੇ ਵੇਟ ਲਿਫਟਿੰਗ ਅਤੇ ਪਾਵਰ ਲਿਫਟਿੰਗ ਦੇ ਮੁਕਾਬਲੇ ਕਰਵਾਏ। ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ ਵਿਖੇ ਹਾਕੀ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਅਤੇ ਵਾਟਰ ਰਿਸੋਰਸਿਜ਼ ਵਿਭਾਗ ਦੇ ਚੇਅਰਮੈਨ ਵੱਲੋਂ ਦੋਵੇਂ ਖੇਡ ਸਥਾਨਾਂ ’ਤੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰੂਬੀ ਉਪਲ, ਜ਼ਿਲ੍ਹਾ ਪ੍ਰਧਾਨ ਸਪੋਰਟਸ ਵੈੱਲਫੇਅਰ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਰਹੇ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਸ਼ਿਰਕਤ ਕਰਕੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਹੁੰਚੇ ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ। ਰਾਜਾ ਸਪੋਰਟਸ ਕਲੱਬ ਗੁਣਾਚੌਰ ਵਿਖੇ ਹੋਏ ਵੇਟਲਿਫਟਿੰਗ ਮੁਕਾਬਲਿਆਂ ਦੌਰਾਨ ਸੰਤੋਖ ਸਿੰਘ ਚੌਹਾਨ, ਅੰਤਰ ਰਾਸ਼ਟਰੀ ਵੇਟ ਲਿਫਟਰ ਅਤੇ ਕੋਚ, ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕੁਲਜੀਤ ਸਿੰਘ ਸਰਹਾਲ ਅਤੇ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਖੇਡਾਂ ਸਾਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ ਅਤੇ ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ।।ਉਨ੍ਹਾਂ ਪੰਜਾਬ ਸਰਕਾਰ ਅਤੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ ਵਰਗਾ ਮਹੱਤਵ ਪੂਰਨ ਉਪਰਾਲਾ ਸ਼ੁਰੂ ਕੀਤਾ ਹੈ।