50 ਫੀਸਦ ਸਬਸਿਡੀ ’ਤੇ ਕਣਕ ਦਾ ਬੀਜ ਉਪਲੱਬਧ : ਡਾ. ਮਾਹੀ ਫੀਸਦੀ ਸਬਸਿਡੀ‘'ਤੇ ਕਣਕ ਦਾ ਬੀਜ ਉਪਲੱਬਧ ਮੁੱਖ ਖੇਤੀਬਾੜੀ ਅਫ਼ਸਰ ਡਾ ਮਾਹੀ
Publish Date: Fri, 23 Oct 2026 05:46 PM (IST)
Updated Date: Fri, 23 Oct 2026 05:48 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਅਤੇ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕਿਸਾਨਾਂ ਲਈ ਵਿਭਾਗ ਦੇ ਬਲਾਕ ਦਫ਼ਤਰਾਂ ਵਿਖੇ 50 ਫੀਸਦੀ ਸਬਸਿਡੀ ਤੇ ਕਣਕ ਦਾ ਉੱਚ ਮਿਆਰੀ ਅਤੇ ਪ੍ਰਮਾਣਿਤ ਬੀਜ ਉਪਲਬਧ ਕਰਵਾ ਦਿੱਤਾ ਗਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਮਾਹੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦਾ ਮੁੱਖ ਮਕਸਦ ਕਿਸਾਨਾਂ ਨੂੰ ਘੱਟ ਲਾਗਤ ਤੇ ਵਧੀਆ ਕਿਸਮ ਦਾ ਬੀਜ ਮੁਹੱਈਆ ਕਰਵਾਉਣਾ ਹੈ ਤਾਂ ਜੋ ਫ਼ਸਲ ਦਾ ਝਾੜ ਵਧੀਆ ਨਿਕਲ ਸਕੇ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਦੱਸਿਆ ਕਿ ਬੀਜ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਬੇਹੱਦ ਸਰਲ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ, ਜਿਸ ਤਹਿਤ ਕਿਸਾਨਾਂ ਨੂੰ ਆਪਣੇ ਨਾਲ ਸਿਰਫ਼ ਆਪਣੇ ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਫ਼ੋਨ ਲਿਆਉਣਾ ਲਾਜ਼ਮੀ ਹੋਵੇਗਾ। ਸਬਸਿਡੀ ਦਾ ਲਾਭ ਵੱਧ ਤੋਂ ਵੱਧ ਲੋੜਵੰਦ ਕਿਸਾਨਾਂ ਤੱਕ ਪਹੁੰਚਾਉਣ ਲਈ ਵਿਭਾਗ ਵੱਲੋਂ ਮਾਪਦੰਡ ਤੈਅ ਕੀਤੇ ਗਏ ਹਨ, ਜਿਸ ਤਹਿਤ ਨਿਯਮਾਂ ਅਨੁਸਾਰ ਇੱਕ ਆਧਾਰ ਕਾਰਡ ਤੇ ਵੱਧ ਤੋਂ ਵੱਧ 2 ਬੈਗ ਹੀ ਕਣਕ ਦਾ ਬੀਜ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਬੀਜਾਂ ਦਾ ਸਟਾਕ ਸੀਮਤ ਹੋਣ ਕਾਰਨ ਇਹ ਵੰਡ ਪ੍ਰਕਿਰਿਆ ਪੂਰੀ ਤਰ੍ਹਾਂ ‘ਪਹਿਲਾਂ ਆਓ, ਪਹਿਲਾਂ ਪਾਓ‘ ਦੇ ਅਧਾਰ ਤੇ ਚਲਾਈ ਜਾ ਰਹੀ ਹੈ। ਜ਼ਿਲ੍ਹੇ ਭਰ ਦੇ ਸਮੂਹ ਕਿਸਾਨਾਂ ਨੂੰ ਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸਰਕਾਰੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਉਠਾਉਂਦਿਆਂ ਆਪਣੇ ਖੇਤਾਂ ਲਈ ਵਧੀਆ ਬੀਜ ਖ਼ਰੀਦਣ।