ਅਣਪਛਾਤਿਆਂ ਨੇ ਸੰਗਤਾਂ ਨੂੰ ਲਿਆਉਣ ਵਾਲੀ ਕਾਰ ਦੇ ਸ਼ੀਸ਼ੇ ਭੰਨ੍ਹੇ ਜਦੋਂ ਅਣਪਛਾਤਿਆਂ ਨੇ ਰਾਜਾ ਸਾਹਿਬ ਮਜਾਰਾ ਨੌ ਆਬਾਦ ਵਿਖੇ ਸੰਗਤਾਂ ਨੂੰ ਲਿਆਉਣ ਵਾਲੀ ਕਾਰ ਦੇ ਸ਼ੀਸ਼ੇ ਭੰਨ੍ਹੇ
Publish Date: Sat, 05 Sep 2026 06:56 PM (IST)
Updated Date: Sat, 05 Sep 2026 06:58 PM (IST)
- ਕਾਰ ਚਾਲਕ ਤੇ ਸੰਗਤਾਂ ਨੇ ਪੁਲਿਸ ਤੋਂ ਕੀਤੀ ਅਣਪਛਾਤਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪ੍ਰਸਿੱਧ ਧਾਰਮਿਕ ਅਸਥਾਨ ਧੰਨ ਧੰਨ ਸ਼੍ਰੀ ਰਾਜਾ ਸਾਹਿਬ ਜੀ ਵਿਖੇ ਕਰਵਾਏ ਜਾ ਰਹੇ ਸਾਲਾਨਾ ਸਮਾਗਮ ’ਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਦਰਬਾਰ ’ਤੇ ਲਿਜਾਉਣ ਲਈ ਲਗਾਈ ਇੱਕ ਕਾਰ ਦੇ ਸ਼ੀਸ਼ੇ ਭੰਨ੍ਹ ਕੇ ਦੋ ਅਣਪਛਾਤੇ ਨੌਜਵਾਨ ਫ਼ਰਾਰ ਹੋ ਗਏ। ਇਨ੍ਹਾਂ ਅਣਪਛਾਤੇ ਨੌਜਵਾਨਾਂ ਦੀ ਭਾਲ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕਾਰ ਚਾਲਕ ਇੰਦਰ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਚੱਕ ਫੱਲੂ ਅਤੇ ਸੰਗਤਾਂ ਵੱਲੋਂ ਕੀਤੀ ਜਾ ਰਹੀ ਹੈ। ਕਾਰ ਚਾਲਕ ਇੰਦਰ ਨੇ ਦੱਸਿਆ ਕਿ ਉਸ ਨੇ ਦੱਸਿਆ ਕਿ ਉਸ ਨੇ ਆਪਣੀ ਕਾਰ ਰਾਜਾ ਸਾਹਿਬ ਦਰਬਾਰ ’ਤੇ ਨਤਮਸਤਕ ਹੋਣ ਨੂੰ ਜਾਣ ਵਾਲੀ ਸੰਗਤਾਂ ਲਈ ਲਗਾਈ ਹੋਈ ਸੀ। ਉਸ ਦੀ ਕਿਸੇ ਨਾਲ ਕੋਈ ਲਾਗ ਡਾਟ ਵੀ ਨਹੀਂ ਹੈ। ਪਰ ਅਣਪਛਾਤੇ ਨੌਜਵਾਨ ਜੋ ਕਿ ਸੀਡੀ 100 ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਨੇ ਖੰਡੇ ਨਾਲ ਕਾਰ ਦੇ ਸ਼ੀਸ਼ੇ ਭੰਨ ਦਿੱਤੇ ਹਨ ਅਤੇ ਮੌਕੇ ਤੋਂ ਫ਼ਰਾਰ ਹੋ ਗਏ ਹਨ। ਉਨ੍ਹਾਂ ਪੁਲਿਸ ਤੋਂ ਇਸ ਮਾਮਲੇ ਦੀ ਪੜਤਾਲ ਕਰ ਕੇ ਕਥਿਤ ਮੁਲਜ਼ਮਾਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਇੰਦਰ ਨੇ ਆਪਣੀ ਕਾਰ ਨੰਬਰ ਪੀਬੀ24ਈ 8969 ਜੋ ਕਿ ਰੋਜ਼ਾਨਾ ਦੀ ਤਰ੍ਹਾਂ ਦੇਰ ਸ਼ਾਮ ਪਿੰਡ ’ਚ ਘਰ ਦੇ ਨੇੜੇ ਖੜ੍ਹੀ ਕੀਤੀ ਸੀ। ਦੇਰ ਰਾਤ ਉਸ ਨੂੰ ਚਾਚਾ ਦੇ ਪੁੱਤਰ ਦਾ ਫੋਨ ਆਇਆ ਕਿ ਕੋਈ ਅਣਪਛਾਤੇ ਨੌਜਵਾਨ ਉਸ ਦੀ ਕਾਰ ਦਾ ਸ਼ੀਸ਼ਾ ਭੰਨ੍ਹ ਰਹੇ ਹਨ। ਜਦੋਂ ਉਨ੍ਹਾਂ ਨੇ ਮੌਕੇ ’ਤੇ ਆ ਕੇ ਉਨ੍ਹਾਂ ਨੌਜਵਾਨਾਂ ਬਾਰੇ ਪਤਾ ਕੀਤਾ ਤਾਂ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ ਹਨ। ਇੰਦਰ ਨੇ ਦੱਸਿਆ ਕਿ ਇਸ ਨਾਲ ਉਸ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਬਣਦੀ ਕਾਰਵਾਈ ਕਰਨ ਲਈ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਪੁਲਿਸ ਨੂੰ ਦਿੱਤੀ ਜਾ ਰਹੀ ਹੈ ਤਾਂ ਜੋ ਅਣਪਛਾਤੇ ਨੌਜਵਾਨਾਂ ਬਾਰੇ ਹੋਰ ਵੀ ਪਤਾ ਲੱਗ ਸਕੇ। ਪਿੰਡ ਵਾਸੀਆਂ ਅਤੇ ਸੰਗਤਾਂ ਨੇ ਵੀ ਇਸ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇੰਦਰ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕਰ ਦਿੱਤੀ ਹੈ।