- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਣੀ ਖੜਾ ਹੋਵੇਗਾ ਜਿਥੇ, ਮੱਛਰ ਪੈਦਾ ਹੋਵੇਗਾ ਉਥੇ-ਸਿਵਲ ਸਰਜਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅਤੇ ਡਾ. ਰਾਕੇਸ ਪਾਲ ਅਤੇ ਸ਼ਿਆਮਾ ਵੇਦਾ ਜ਼ਿਲ੍ਹਾ ਐਪੀਡੀਮੋਲੋਜਿਸਟ ਦੀਆਂ ਹਦਾਇਤਾਂ ਅਨੁਸਾਰ ਸਿਹਤ ਟੀਮਾਂ ਵਲੋਂ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਅਰਬਨ ਏਰੀਏ ਦੇ ਧਾਰਮਿਕ ਸਥਾਨਾਂ, ਪੁਲਿਸ ਸਟੇਸ਼ਨਾਂ, ਕਮਿਊਨਿਟੀ ਹਾਲ ਅਤੇ ਰੈਸਟੋਰੈਂਟ ਵਿਚ ਡੇਂਗੂ ਤੋਂ ਬਚਾਅ ਸਬੰਧੀ ਲਾਰਵਾ ਲੱਭ ਕੇ ਨਸ਼ਟ ਕੀਤਾ। ਇਸ ਮੌਕੇ ਜ਼ਿਲ੍ਹਾ ਸਮੂਹ ਸਿਖਿਆ ਤੇ ਸੂਚਨਾ ਅਫ਼ਸਰ ਵੱਲੋਂ ਪਬਲਿਕ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਕਿਸੇ ਵੀ ਮਰੀਜ ਨੂੰ ਬੁਖਾਰ, ਸਿਰ ਦਰਦ, ਉਲਟੀਆਂ ਆਦਿ ਦੀ ਮੁਸ਼ਕਿਲ ਆਉਂਦੀ ਹੈ। ਤਾਂ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਬਲੱਡ ਟੈਸਟ ਕਰਵਾਓ ਟੀਮਾਂ ਵੱਲੋਂ ਜਾਗਰੂਕਤਾ ਪੈਫਲੇਟਸ ਵੀ ਵੰਡੇ ਗਏ। ਉਨ੍ਹਾਂ ਨੇ ਦੱਸਿਆ ਕਿ ਜਿਥੇ ਵੀ ਸਾਫ ਪਾਣੀ ਹਫਤੇ ਤੋੰ ਵੱਧ ਖੜਦਾ ਹੈ, ਉੱਥੇ ਡੇਂਗੂ, ਚਿਕਨਗੁਨੀਆ, ਮਲੇਰੀਆ ਬੁਖਾਰ ਦਾ ਲਾਰਵਾ ਪੈਦਾ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਤੋਂ ਬਚਣ ਲਈ ਜਿਨ੍ਹਾਂ ਸੰਭਵ ਹੋਵੇ ਪਾਣੀ ਨੂੰ ਆਪਣੇ ਆਲੇ ਦੁਆਲੇ ਇੱਕਠਾ ਹੀ ਨਾ ਹੋਣ ਦਿੱਤਾ ਜਾਵੇ। ਇਸ ਲਈ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਚ ਖੜ੍ਹੇ ਪਾਣੀ ਨੂੰ ਹਫਤੇ ਵਿਚ ਇਕ ਵਾਰ ਜਰੂਰ ਸਾਫ ਕੀਤਾ ਜਾਵੇ। ਇਸ ਮੌਕੇ ਹੈਲਥ ਇੰਸਪੈਕਟਰ ਜੋਗਿੰਦਰ ਪਾਲ ਨੇ ਦੱਸਿਆ ਕਿ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ। ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ। ਇਸ ਮੌਕੇ ਜਨਤਾ ਨੂੰ ਪੀਣ ਵਾਲੇ ਨੂੰ ਕਲੋਰੀਨੇਟ ਕਰਕੇ ਜਾਂ ਉਬਾਲ ਕੇ ਪੀਣ ਦੀ ਸਿਹਤ ਸਿੱਖਿਆ ਦਿੱਤੀ ਗਈ। ਤਾਂ ਜੋ ਪੀਣ ਵਾਲੇ ਅਸ਼ੁੱਧ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਉਲਟੀਆਂ, ਡਾਇਰੀਆ, ਹੈਜਾ, ਹੈਪੇਟਾਈਟਸ ਆਦਿ ਤੋਂ ਬਚਾਅ ਹੋ ਸਕੇ। ਇਸ ਮੌਕੇ ਇਨਸੈਕਟ ਕੁਲੈਕਟਰ, ਆਸ਼ਾ ਵਰਕਰਾਂ, ਬਰੀਡਿੰਗ ਚੈਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਅਤੇ ਉਪਰੋਕਤ ਖੇਤਰ ਦੇ ਵਾਰਡ ਵਾਸੀਆਂ ਵੱਲੋਂ ਸਪੂਰਨ ਸਹਿਯੋਗ ਦਿੱਤਾ।