4.70 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ
ਤਸਵੀਰ ਸਮੇਤ ---4.70 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ
Publish Date: Thu, 19 Mar 2026 06:19 PM (IST)
Updated Date: Fri, 20 Mar 2026 04:10 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਵਿਖੇ ਦਰਜ ਮਾਮਲੇ ਸੰਬੰਧੀ ਏਐੱਸਆਈ ਬਲਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਪਿੰਡ ਮੱਲੂਪੋਤਾ ਵੱਲ ਨੂੰ ਜਾ ਰਹੇ ਸਨ ਤੇ ਜਦੋਂ ਉਹ ਪਿੰਡ ਮਜਾਰੀ ਦੇ ਸ਼ਮਸ਼ਾਨ ਘਾਟ ਨੇੜੇ ਪੁੱਜੇ ਤਾਂ ਉਨ੍ਹਾਂ ਨੇ ਸਾਹਮਣੇ ਤੋਂ ਆ ਰਹੀ ਇਕ ਔਰਤ ਨੂੰ ਦੇਖਿਆ, ਜਿਹੜੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਈ ਅਤੇ ਉਸ ਨੇ ਆਪਣੇ ਹੱਥ ਵਿਚ ਫੜੀ ਮੋਮੀ ਲਿਫਾਫੀ ਘਾਹ-ਫੂਸ ਵਿਚ ਸੁੱਟ ਦਿੱਤੀ। ਪੁਲਿਸ ਵੱਲੋਂ ਔਰਤ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰ ਕੇ ਨਾਂ-ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਆਸ਼ਾ ਰਾਣੀ ਪਤਨੀ ਮੁਖਤਿਆਰ ਰਾਮ ਵਾਸੀ ਪਿੰਡ ਲੰਗੇਰੀ ਦੱਸਿਆ। ਜਦੋਂ ਪੁਲਿਸ ਨੇ ਔਰਤ ਵੱਲੋਂ ਸੁੱਟੀ ਗਈ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 4.70 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਕਥਿਤ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।