ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪਹਿਲ : ਸਿਵਲ ਸਰਜਨ
ਤਸਵੀਰ ਸਮੇਤ --ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ-ਸਿਵਲ ਸਰਜਨ
Publish Date: Thu, 22 Jan 2026 05:27 PM (IST)
Updated Date: Fri, 23 Jan 2026 04:07 AM (IST)
ਖਾਨਖਾਨਾ ਨੂੰ ਮਿਲਿਆ ਨਵਾਂ ਫਾਰਮੇਸੀ ਅਫ਼ਸਰ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਵਲ ਸਰਜਨ ਦਫ਼ਤਰ ਵਿਖੇ ਸਿਹਤ ਬਲਾਕ ਮੁਕੰਦਪੁਰ ਅਧੀਨ ਆਮ ਆਦਮੀ ਕਲੀਨਿਕ ਖਾਨਖਾਨਾ ਦੇ ਨਵੇਂ ਫਾਰਮੇਸੀ ਅਫ਼ਸਰ ਜਗਦੀਪ ਸਿੰਘ ਨੂੰ ਇੰਮਪੈਨਲਮੈਂਟ ਪੱਤਰ ਸੌਂਪਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨਵੇਂ ਫਾਰਮੇਸੀ ਅਫ਼ਸਰ ਜਗਦੀਪ ਸਿੰਘ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਅਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।