3 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ
ਤਸਵੀਰ ਸਮੇਤ----3 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ
Publish Date: Sat, 24 Jan 2026 06:37 PM (IST)
Updated Date: Sun, 25 Jan 2026 04:13 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ ਇਕ ਔਰਤ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਅਜੈ ਪਾਲ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸੰਬੰਧੀ ਗਸ਼ਤ ਦੌਰਾਨ ਬਾਈਪਾਸ ਤੋਂ ਹੁੰਦੇ ਹੋਏ ਕੱਲਰਾਂ ਮੁਹੱਲਾ ਨਵਾਂਸ਼ਹਿਰ ਵੱਲ ਨੂੰ ਜਾ ਰਹੇ ਸਨ। ਤਾਂ ਉਨ੍ਹਾਂ ਨੇ ਸੜਕ ਕਿਨਾਰੇ ਇਕ ਮੋਟਰ ਕੋਲ ਖੜ੍ਹੀ ਇਕ ਔਰਤ ਨੂੰ ਦੇਖਿਆ। ਜਿਸ ਨੇ ਪੁਲਿਸ ਦੀ ਗੱਡੀ ਦੇਖ ਕੇ ਆਪਣੇ ਹੱਥ ਵਿਚ ਫੜੀ ਪਾਰਦਰਸ਼ੀ ਲਿਫਾਫੀ ਘਾਹ-ਫੂਸ ਵਿਚ ਸੁੱਟ ਦਿੱਤੀ।।ਏਐੱਸਆਈ ਅਜੈ ਪਾਲ ਸਿੰਘ ਨੇ ਗੱਡੀ ਰੁਕਵਾ ਕੇ ਔਰਤ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਰੀਤੂ ਪਤਨੀ ਮਹਿਕੂ ਵਾਸੀ ਪਿੰਡ ਮਹਿੰਦੀਪੁਰ ਦੱਸਿਆ। ਔਰਤ ਵੱਲੋਂ ਸੁੱਟੀ ਲਿਫਾਫੀ ’ਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।