4 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
ਤਸਵੀਰ ਸਮੇਤ--4 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
Publish Date: Tue, 20 Jan 2026 05:06 PM (IST)
Updated Date: Wed, 21 Jan 2026 04:04 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਦੀ ਹੈੱਡ ਕਾਂਸਟੇਬਲ ਚੰਦਨਦੀਪ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਪਿੰਡ ਮਜਾਰੀ ਦੇ ਸ਼ਮਸ਼ਾਨ ਘਾਟ ਨੇੜੇ ਪੁੱਜੇ। ਤਾਂ ਉਨ੍ਹਾਂ ਨੇ ਸਾਹਮਣੇ ਤੋਂ ਇਕ ਨੌਜਵਾਨ ਨੂੰ ਆਉਂਦੇ ਦੇਖਿਆ ਜਿਹੜਾ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਿਆ ਅਤੇ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਮੋਮੀ ਲਿਫਾਫੀ ਘਾਹ-ਫੂਸ ਵਿਚ ਸੁੱਟ ਕੇ ਪਿੱਛੇ ਮੁੜਨ ਲੱਗਾ। ਪਰ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਪੁੱਛਣ ਤੇ ਉਸ ਨੇ ਆਪਣਾ ਨਾਂਅ ਜਤਿੰਦਰ ਕੁਮਾਰ ਪੁੱਤਰ ਤਰਵੇਸ਼ ਕੁਮਾਰ ਵਾਸੀ ਮੁਹੱਲਾ ਵਾਲਮੀਕਿ ਬੰਗਾ ਦੱਸਿਆ। ਜਦੋਂ ਪੁਲਿਸ ਨੇ ਕਥਿਤ ਮੁਲਜ਼ਮ ਵੱਲੋਂ ਸੁੱਟੀ ਗਈ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਕਥਿਤ ਮੁਲਜ਼ਮ ਜਤਿੰਦਰ ਕੁਮਾਰ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਹੈ।