9 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਅੜਿੱਕੇ
ਤਸਵੀਰ ਸਮੇਤ--9 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
Publish Date: Thu, 12 Mar 2026 06:43 PM (IST)
Updated Date: Fri, 13 Mar 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਵੱਲੋਂ ਦੋ ਜਣਿਆਂ ਨੂੰ ਵੱਖ-ਵੱਖ ਥਾਵਾਂ ਤੋਂ 9 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਏਐੱਸਆਈ ਅਜੈ ਪਾਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਗੜ੍ਹਸ਼ੰਕਰ ਰੋਡ ’ਤੇ ਕੱਲਰਾਂ ਮੁਹੱਲਾ ਵੱਲ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਨੇ ਸੜਕ ਦੇ ਖੱਬੇ ਪਾਸੇ ਬਣੀ ਮੋਟਰ ਦੇ ਕੋਲ ਇਕ ਨੌਜਵਾਨ ਨੂੰ ਖੜ੍ਹੇ ਦੇਖਿਆ। ਜਿਹੜਾ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚ ਫੜੀ ਲਿਫਾਫੀ ਸੁੱਟ ਕੇ ਖਿਸਕਣ ਲੱਗਾ ਸੀ, ਪਰ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਜਿਸ ਨੇ ਆਪਣਾ ਨਾਂਅ ਹਰਜੀਤ ਉਰਫ਼ ਹੈਪੀ ਪੁੱਤਰ ਜਸਵੀਰ ਵਾਸੀ ਮਹਾਲੋਂ ਕਲੋਨੀ ਨਵਾਂਸ਼ਹਿਰ ਦੱਸਿਆ। ਜਦੋਂ ਪੁਲਿਸ ਨੇ ਉਸ ਵੱਲੋਂ ਸੁੱਟੀ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ’ਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਦੂਸਰੇ ਮਾਮਲੇ ’ਚ ਪੁਲਿਸ ਥਾਣਾ ਬਲਾਚੌਰ ਦੇ ਮੁਖੀ ਐੱਸਆਈ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ, ਸ਼ਮਸ਼ਾਨਘਾਟ ਪਿੰਡ ਗਹੂੰਣ ਨੇੜਿਓਂ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਹਨੀ ਕੁਮਾਰ ਉਰਫ਼ ਸੋਨੂੰ ਉਮਰ ਕਰੀਬ 32 ਸਾਲ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਮਹਿਮੂਦਪੁਰ ਮੰਡਹਾਰ ਵਜੋਂ ਹੋਈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਉਕਤ ਕਥਿਤ ਮੁਲਜ਼ਮਾਂ ਖਿਲਾਫ ਸਬੰਧਤ ਥਾਣਿਆਂ ’ਚ ਮਾਮਲੇ ਦਰਜ ਕਰ ਕੇ ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਗਈ ਹੈ।