2 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ
2 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ
Publish Date: Thu, 05 Feb 2026 04:11 PM (IST)
Updated Date: Thu, 05 Feb 2026 04:14 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ 2 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਰਵੀ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਦੇ ਥਾਣਾ ਤੋਂ ਪਿੰਡ ਮਹਿਦੀਪੁਰ ਤੋਂ ਕੱਲਰਾ ਮੁਹਲਾ ਵੱਲ ਨੂੰ ਜਾ ਰਹੇ ਸੀ। ਤਾਂ ਜਦੋਂ ਪੁਲਿਸ ਪਰਟੀ ਕੱਲਰਾ ਮੁਹੱਲਾ ਲਾਗੇ ਬਣੀ ਪੁਲੀ ਪਾਸ ਪੱਜੀ ਤਾਂ ਸਾਹਮਣੇ ਤੋਂ ਇੱਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ। ਜਦੋਂ ਪੁਲਿਸ ਪਾਰਟੀ ਦੀ ਗੱਡੀ ਉਸ ਪਾਸ ਪੁੱਜੀ ਤਾ ਉਸ ਨੇ ਆਪਣੇ ਹੱਥ ਵਿਚ ਫੜੀ ਮੋਮੀ ਲਿਫਾਫੀ ਸੜਕ ਦੇ ਕਿਨਾਰੇ ਘਾਹ ਵਿਚ ਸੁੱਟ ਦਿੱਤੀ ਅਤੇ ਆਪ ਖਿਸਕਣ ਲੱਗੀ। ਤਾਂ ਉਸ ਨੂੰ ਰਵੀ ਕੁਮਾਰ ਨੇ ਸ਼ੱਕ ਪੈਣ ’ਤੇ ਉਸ ਔਰਤ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਛਿੰਦੋ ਪਤਨੀ ਸ਼ਿੰਗਾਰਾ ਰਾਮ ਵਾਸੀ ਮਕਾਨ ਨੰਬਰ 150 ਮਹਿੰਦੀਪੁਰ ਕਲਾਂ ਦੱਸਿਆ। ਉਸ ਵੱਲੋਂ ਸੁੱਟੀ ਮੋਮੀ ਲਿਫਾਫੀ ਵਿੱਚੋਂ 2 ਗ੍ਰਾਮ ਹੈਰੋਇਨ ਬਰਾਮ ਹੋਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।