30 ਨਸ਼ੇ ਵਾਲੀਆਂ ਗੋਲੀਆਂ ਸਮੇਤ ਔਰਤ ਕਾਬੂ
30 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ
Publish Date: Tue, 10 Mar 2026 07:41 PM (IST)
Updated Date: Wed, 11 Mar 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਹੋਂ ਪੁਲਿਸ ਨੇ ਇਕ ਔਰਤ ਨੂੰ 30 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਵਿਖੇ ਦਰਜ਼ ਮਾਮਲੇ ਅਨੁਸਾਰ ਐੱਸਐੱਚਓ ਚੌਧਰੀ ਵਰਿੰਦਰ ਨੇ ਦੱਸਿਆ ਕਿ ਐੱਚਸੀ ਹਰਪ੍ਰੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਥਾਣਾ ਰਾਹੋਂ ਤੋਂ ਨਹਿਰ ਬਿਸਤ ਦੋਆਬ ਦੇ ਨਾਲ ਨਾਲ ਰਾਹੋਂ ਨਵਾਂਸ਼ਹਿਰ ਮੇਨ ਰੋਡ ਵੱਲ ਨੂੰ ਜਾ ਰਹੇ ਸੀ ਤਾਂ ਸਾਹਮਣੇ ਤੋਂ ਇੱਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ, ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਆਪਣੇ ਨਜਦੀਕ ਆਉਂਦੇ ਦੇਖ ਘਬਰਾ ਕੇ ਆਪਣੇ ਖੱਬੇ ਹੱਥ ਵਿਚ ਫੜਿਆ ਸਮਾਨ ਆਪਣੇ ਖੱਬੇ ਪਾਸੇ ਸੜਕ ਕਿਨਾਰੇ ਘਾਹ ਫੂਸ ਤੇ ਸੁੱਟ ਦਿੱਤਾ ਅਤੇ ਤੇਜ ਕਦਮੀ ਪਿਛਾਹ ਨੂੰ ਮੁੜ ਕੇ ਖਿਸਕਣ ਲੱਗੀ, ਜਿਸ ਨੂੰ ਕਾਬੂ ਕਰ ਕੇ ਨਾਮ-ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਸੰਦੀਪ ਕੌਰ ਪਤਨੀ ਹਰਜਿੰਦਰ ਸਿੰਘ ਵਾਸੀ ਹਿਆਲਾ ਦੱਸਿਆ। ਪੁਲਿਸ ਨੇ ਕਥਿਤ ਮੁਲਜ਼ਮ ਵੱਲੋਂ ਸੁੱਟੀ ਲਿਫਾਫੀ ’ਚੋਂ 30 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।