- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਔੜ ਵਿਖੇ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਇਕ ਮਹਿਲਾ ਦੀ ਮੌਤ, ਦੂਜੀ ਮਹਿਲਾ ਗੰਭੀਰ ਜ਼ਖਮੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਬੱਸ ਅੱਡਾ ਔੜ ਨੇੜੇ ਬਾਜ਼ਾਰ ’ਚ ਐਕਟਿਵਾ ’ਤੇ ਸਵਾਰ ਹੋ ਕੇ ਪੁੱਜੇ ਅਸ਼ਵਨੀ ਕੁਮਾਰ ਨਾਲ ਔੜ ਪੁੱਜੀਆਂ ਦੋ ਔਰਤਾਂ ਨੂੰ ਫੇਟ ਮਾਰਨ ਕਾਰਨ ਟਿੱਪਰ ਦੀ ਲਪੇਟ ਵਿਚ ਆਈ ਇੱਕ ਔਰਤੀ ਮੌਤ ਅਤੇ ਦੂਜੀ ਔਰਤ ਗੰਭੀਰ ਜ਼ਖ਼ਮੀ ਹੋ ਗਈ। ਜਦਕਿ ਇਸ ਹਾਦਸੇ ਵਿਚ ਅਸ਼ਨੀ ਕੁਮਾਰ ਵਾਲ-ਵਾਲ ਬਚ ਗਏ ਹਨ। ਇਸ ਹਾਦਸੇ ਉਪਰੰਤ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪੁਲਿਸ ਥਾਣਾ ਔੜ ਦੀ ਐੱਸਐੱਚਓ ਨਰੇਸ਼ ਕੁਮਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਚਨਾ ਮਿਲੀ ਕਿ ਬੱਸ ਅੱਡਾ ਔੜ ਲਾਗੇ ਇਕ ਸਕੂਟਰੀ ਤੇ ਸਵਾਰ ਦੋ ਔਰਤਾਂ ਦੇ ਅਚਾਨਕ ਟਿੱਪਰ ਦੇ ਪਿਛਲੇ ਟਾਇਰ ਹੇਠਾਂ ਆ ਗਈਆਂ। ਜਿਸ ਕਾਰਨ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਦੂਸਰੀ ਔਰਤ ਦੀ ਬਾਂਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਨਰੇਸ਼ ਕੁਮਾਰੀ ਨੇ ਦੱਸਿਆ ਕਿ ਜ਼ਖ਼ਮੀ ਔਰਤ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਔੜ ਪਹੁੰਚਾਇਆ ਗਿਆ। ਜਦਕਿ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕੂਟਰੀ ਚਾਲਕ ਅਸ਼ਵਨੀ ਕੁਮਾਰ ਵਾਸੀ ਲੁਧਿਆਣਾ ਨੇ ਦੱਸਿਆ ਕਿ ਉਹ ਪਿੰਡ ਰਸੂਲਪੁਰ ਤੋਂ ਆਪਣੀਆਂ ਦੋਵੇਂ ਭਰਜਾਈਆਂ ਨਾਲ ਲੁਧਿਆਣਾ ਨੂੰ ਜਾ ਰਿਹਾ ਸੀ ਕਿ ਔੜ ਵਿਖੇ ਕੁੱਝ ਸਾਮਾਨ ਦੀ ਖਰੀਦਦਾਰੀ ਕਰਨ ਲਈ ਰੁਕਿਆ ਸੀ ਕਿ ਪਿੱਛੇ ਤੋਂ ਆ ਰਹੇ ਇੱਕ ਬੇਕਾਬੂ ਟਿੱਪਰ ਨੇ ਉਸ ਦੀਆਂ ਭਰਜਾਈਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਦਕਿ ਅਸ਼ਨੀ ਕੁਮਾਰ ਇਸ ਹਾਦਸੇ ’ਚ ਵਾਲ-ਵਾਲ ਬਚ ਗਿਆ। ਉਧਰ ਹਾਦਸੇ ਉਪਰੰਤ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਨਰੇਸ਼ ਕੁਮਾਰੀ ਨੇ ਦੱਸਿਆ ਕਿ ਪੁਲਿਸ ਨੇ ਟਿੱਪਰ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ ਸੀਐੱਚਸੀ ਔੜ ਦੇ ਡਾਕਟਰ ਨੇ ਦੱਸਿਆ ਕਿ ਇਸ ਹਾਦਸੇ ਵਿਚ ਜ਼ਖਮੀ ਔਰਤ ਨੂੰ ਮੁੱਢਲਾ ਇਲਾਜ ਦੇਣ ਉਪਰੰਤ ਜ਼੍ਖ਼ਮੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਿਵਲ ਹਸਪਤਾਲ ਨਵਾਂਸ਼ਹਿਰ ਰੈਫਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਰੀਜ ਦੇ ਨਾਂਅ ਅਤੇ ਪਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੋਂ ਪੁੱਛਗਿੱਛ ਕਰ ਕੇ ਲਿਖਣ ਦੇ ਉਪਰਾਲੇ ਕੀਤੇ ਜਾ ਰਹੇ ਹਨ।