ਸ਼ੀਂਹਮਾਰ ’ਆਪ’ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ ਸੁਰਿੰਦਰ ਸ਼ੀਂਹਮਾਰ ਨੂੰ ਆਪ ਦਾ ਜ਼ਿਲ੍ਹਾ ਜੁਆਇੰਟ ਸਕੱਤਰ ਲਗਾਏ ਜਾਣ 'ਤੇ ਵਰਕਰ ਖੁਸ਼
Publish Date: Sat, 17 Oct 2026 05:00 PM (IST)
Updated Date: Sat, 17 Oct 2026 05:03 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਆਮ ਆਦਮੀ ਪਾਰਟੀ ਹਾਈ ਕਮਾਂਡ ਅਤੇ ਸਮੁੱਚੀ ਲੀਡਰਸ਼ਿੱਪ ਵੱਲੋਂ ਸੁਰਿੰਦਰ ਸ਼ੀਂਹਮਾਰ ਵਾਸੀ ਬਲਾਚੌਰ ਨੂੰ ’ਆਪ’ ਦਾ ਜ਼ਿਲ੍ਹਾ ਜੁਆਇੰਟ ਸਕੱਤਰ ਲਗਾਏ ਜਾਣ ਤੇ ਵਰਕਰਾਂ ਅੰਦਰ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਦੀ ਮਿਹਨਤ ਲਗਨ ਅਤੇ ਪਾਰਟੀ ਪ੍ਰਤੀ ਵਫਾਦਾਰੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਸ ਅਹੁੱਦੇ ਨਾਲ ਨਿਵਾਜਿਆ ਹੈ। ਉਨ੍ਹਾਂ ਵੱਲੋਂ ਪਾਰਟੀ ਦੀ ਸਮੁੱਚੀ ਹਾਈਕਮਾਂਡ , ਲੀਡਰਸ਼ਿਪ ਅਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦਾ ਇਹ ਜਿੰਮੇਵਾਰੀ ਸੌਪਣ ਤੇ ਧੰਨਵਾਦ ਕਰਦਿਆਂ ਆਖਿਆ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਸ ਨੂੰ ਉਹ ਪਹਿਲਾਂ ਨਾਲੋਂ ਵੀ ਜਿਆਦਾ ਕੜੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਲਾਕੇ ਅੰਦਰ ਪਾਰਟੀ ਦੇ ਪ੍ਰਚਾਰ ਅਤੇ ਪਸਾਰ ਵਿਚ ਵਾਧਾ ਕਰਨ ਲਈ ਅਣਥੱਕ ਮਿਹਨਤ ਕਰਨਗੇ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੇ ਰਾਜ ਭਾਗ ਦੌਰਾਨ ਜਿੱਥੇ ਪ੍ਰਸ਼ਾਸਨ ਭ੍ਰਿਸ਼ਟਾਚਾਰ ਤੋਂ ਮੁਕਤ ਹੋਇਆ ਹੈ, ਉਥੇ ਹੀ ਆਮ ਲੋਕਾਂ ਨੂੰ ਘਰ-ਘਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਪੰਜਾਬ ਵਾਸੀਆਂ ਨੂੰ ਮੁਹੱਲਾ ਕਲੀਨਿਕਾਂ ਨਾਲ ਜਿੱਥੇ ਮੁਫਤ ਇਲਾਜ਼ ਦੀ ਸਹੂਲਤ ਦਿੱਤੀ ਗਈ ਹੈ, ਉਥੇ ਹੀ ਔਰਤਾਂ ਨੂੰ ਮੁਫਤ ਬੱਸ ਸਹੂਲਤ ਦੇ ਨਾਲ-ਨਾਲ ਮਾਂਵਾ ਧੀਆਂ ਸਤਿਕਾਰ ਯੋਜਨਾ ਤਹਿਤ ਵਿੱਤੀ ਸਹਾਇਤਾ ਵਜੋਂ ਮਾਸਿਕ 1000-1500 ਰੁਪਏ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਅਜ਼ਾਦੀ ਤੋਂ ਬਾਅਦ ਇਹ ਪਹਿਲੀ ਸਰਕਾਰ ਹੈ। ਜਿਸ ਦੇ ਰਾਜ ਵਿਚ ਬਿਨਾ ਕਿਸੇ ਪੱਖਪਾਤ ਤੋਂ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਹੋਣ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਮੁੜ ਖੁਸ਼ਹਾਲੀ ਦੇ ਰਾਹ ਪਿਆ ਹੈ। ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਸੁਰਿੰਦਰ ਸ਼ੀਂਹਮਾਰ ਦੀ ਇਸ ਨਿਯੁਕਤੀ ’ਤੇ ਵਧਾਈ ਦਿੱਤੀ।