- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵਾਂਸ਼ਹਿਰ 'ਚ ਵਿਸ਼ਵ ਬ੍ਰੈਸਟ ਫੀਡਿੰਗ ਸਪਤਾਹ ਸ਼ੁਰੂ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਅੱਜ ਤੋਂ 7 ਅਗਸਤ ਤੱਕ ਵਿਸ਼ਵ ਬ੍ਰੈਸਟਫੀਡਿੰਗ ਸਪਤਾਹ ਮਨਾਉਣ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰ ਪਾਲ ਸਿੰਘ, ਡਾ. ਮੋਨਿਕਾ ਜੈਨ ਨੋਡਲ ਅਫਸਰ, ਡਾ. ਆਕਾਸ਼ ਪੀਡੀਸ਼ੀਅਨ, ਡਾ. ਸੁਮਨ ਨੇ ਲੋਕਾਂ ਨੂੰ ਦੱਸਿਆ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਪਹਿਲਾ, ਸੰਪੂਰਨ ਅਤੇ ਕੁਦਰਤੀ ਆਹਾਰ ਹੈ। ਜਨਮ ਤੋਂ ਤੁਰੰਤ ਬਾਅਦ ਬੱਚੇ ਨੂੰ ਮਾਂ ਦਾ ਪਹਿਲਾ ਗਾੜ੍ਹਾ ਪੀਲਾ ਦੁੱਧ (ਕੋਲੋਸਟ੍ਰਮ) ਜ਼ਰੂਰ ਪਿਲਾਇਆ ਜਾਣਾ ਚਾਹੀਦਾ ਹੈ। ਕਿਉਂਕਿ ਇਹ ਬੱਚੇ ਦੀ ਰੋਗ-ਰੋਕੂ ਸਮਰੱਥਾ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਕਈ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਬੱਚੇ ਨੂੰ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਤੇ ਛੇ ਮਹੀਨੇ ਬਾਅਦ ਪੂਰਕ ਆਹਾਰ ਸ਼ੁਰੂ ਕਰਦੇ ਹੋਏ ਦੋ ਸਾਲ ਤੱਕ ਮਾਂ ਦਾ ਦੁੱਧ ਜਾਰੀ ਰੱਖਣਾ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਲਾਭਕਾਰੀ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਨਾ ਸਿਰਫ਼ ਬੱਚੇ ਲਈ, ਸਗੋਂ ਮਾਂ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਮਾਂ ਦੇ ਦੁੱਧ ਦੇ ਮਹੱਤਵ ਨੂੰ ਸਮਝਣ ਅਤੇ ਹੋਰਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। ਇਸ ਮੌਕੇ ਏਐਨਐਮ ਸੁਰੇਖਾ ਰਾਣੀ, ਏਐਨਐਮ ਬਲਜੀਤ, ਐਲਐੱਚਵੀ ਗਗਨਦੀਪ ਕੌਰ, ਸੁਨੀਤਾ ਕੌਂਸਲਰ ਸਮੇਤ ਹੋਰ ਸਿਹਤ ਮੁਲਾਜ਼ਮ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਵਿਖੇ ਵਿਸ਼ਵ ਬ੍ਰੈਸਟਫੀਡਿੰਗ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸਿਹਤ ਵਿਭਾਗ ਮੁਜ਼ੱਫਰਪੁਰ ਦੀਆਂ ਟੀਮਾਂ ਵੱਲੋਂ ਬਲਾਕ ਵਿਚ ਜਾਗਰੂਕਤਾ ਸੈਸ਼ਨ, ਕੌਂਸਲਿੰਗ, ਆਈਈਸੀ ਸਮੱਗਰੀ ਦੀ ਵੰਡ ਅਤੇ ਮਾਵਾਂ ਨਾਲ ਸੰਵਾਦ ਰਾਹੀਂ ਮਾਂ ਦਾ ਦੁੱਧ ਪਿਲਾਉਣ ਸੰਬੰਧੀ ਭਰਮ ਦੂਰ ਕੀਤੇ ਜਾ ਰਹੇ ਹਨ। ਐੱਸਐਮਓ ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਪਹਿਲਾ, ਸੰਪੂਰਨ ਅਤੇ ਕੁਦਰਤੀ ਆਹਾਰ ਹੈ। ਜਨਮ ਤੋਂ ਤੁਰੰਤ ਬਾਅਦ ਬੱਚੇ ਨੂੰ ਮਾਂ ਦਾ ਪਹਿਲਾ ਗਾੜ੍ਹਾ ਪੀਲਾ ਦੁੱਧ (ਕੋਲੋਸਟ੍ਰਮ) ਜ਼ਰੂਰ ਪਿਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਨਾ ਸਿਰਫ਼ ਬੱਚੇ ਲਈ, ਸਗੋਂ ਮਾਂ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਮਾਂ ਦੇ ਦੁੱਧ ਦੇ ਮਹੱਤਵ ਨੂੰ ਸਮਝਣ ਅਤੇ ਹੋਰਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। ਅੰਤ ਵਿਚ ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਮਾਂ ਦਾ ਦੁੱਧ ਹਰ ਬੱਚੇ ਦਾ ਜਨਮ ਸਿੱਧ ਅਧਿਕਾਰ ਹੈ ਅਤੇ ਇਸ ਨੂੰ ਉਤਸ਼ਾਹਿਤ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।