- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸਵ ਭੋਜਨ ਦਿਵਸ ਮਨਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵਿਖੇ ‘ਵਿਸ਼ਵ ਭੋਜਨ ਦਿਵਸ’ ਸਬੰਧ ਵਿੱਚ ਸੈਮੀਨਾਰ ਕਰਵਾਇਆ। ਜਿਸ ਦੀ ਪ੍ਰਧਾਨਗੀ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕਰਦਿਆਂ ਦੱਸਿਆ ਕਿ ਵਿਸ਼ਵ ਭੋਜਨ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ। ਇਸ ਸਾਲ ਦੀ ਥੀਮ ਅੱਜ ਨਵੀਨਤਾ ਲਿਆਓ ਕੱਲ ਨੂੰ ਪੋਸ਼ਣ ਦਿਓ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਦੁਨੀਆ ’ਚ ਭੁੱਖਮਰੀ ਨੂੰ ਖ਼ਤਮ ਕਰਨ ਲਈ ਲੋਕਾਂ ਵਿਚ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਦੁਨੀਆ ਦਾ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ। ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ ਫੂਡ ਐਂਡ ਐਗਰੀਕਲਚਰ ਆਰਗੇਨਾਈਜੇਸ਼ਨ ਵੱਲੋਂ ਲੋਕਾਂ ਵਿਚ ਭੋਜਨ ਦੀ ਸੰਭਾਲ ਕਰਨ ਲਈ ਜਾਗਰੂਕਤਾ ਪੈਦਾ ਕਰਨ ਲਈ ਕੀਤੀ। ਸਿਹਤਮੰਦ ਵਿਅਕਤੀ ਲਈ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ ਹੈ। ਭੋਜਨ ਹਰ ਮਨੁੱਖ ਦਾ ਮੌਲਿਕ ਅਧਿਕਾਰ ਹੈ। ਇਸ ਦਿਨ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾਂਦੇ ਹਨ। ਭਾਰਤ ਸਰਕਾਰ ਵੱਲੋਂ ਵੀ ਹਰ ਸੰਭਵ ਕੋਸ਼ਿਸ਼ ਕਰਕੇ ਪੌਸ਼ਟਿਕ ਭੋਜਨ ਬਾਰੇ ਆਂਗਨਵਾੜੀ ਸੈਂਟਰ, ਹਸਪਤਾਲ, ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਪੋਸ਼ਟਿਕ ਭੋਜਨ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਭੋਜਨ ਦੀ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਹਰ ਇੱਕ ਲੋੜਵੰਦ ਨੂੰ ਭੋਜਨ ਮਿਲ ਸਕੇ। ਸਾਨੂੰ ਆਪਣੀ ਜ਼ਿੰਦਗੀ ਵਿਚ ਪੌਸ਼ਟਿਕ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਸਾਡੀ ਸਿਹਤ ਵੀ ਤੰਦਰੁਸਤ ਰਹੇ ਸਕੇ ਅਤੇ ਅਸੀ ਵੀ ਵੱਧ ਤੋਂ ਵੱਧ ਲੋਕਾਂ ਨੂੰ ਭੋਜਨ ਦੀ ਬੱਚਤ ਕਰਨ ਬਾਰੇ ਜਾਗਰੂਕ ਕਰੀਏ। ਇਸ ਮੌਕੇ ਕਮਲਜੀਤ ਕੌਰ, ਦਿਨੇਸ਼ ਕੁਮਾਰ, ਮਨਜੀਤ ਸਿੰਘ, ਪਰਵੀਨ ਕੌਰ, ਪਰਵੇਸ਼ ਕੁਮਾਰ, ਕਮਲਾ ਰਾਣੀ ਅਤੇ ਮਰੀਜ ਹਾਜ਼ਰ ਸਨ।