ਰੈੱਡ ਕਰਾਸ ਮੁੜ ਵਸੇਬਾ ਕੇਂਦਰ 'ਚ ਵਿਸ਼ਵ ਸਿਹਤ ਦਿਵਸ ਮਨਾਇਆ
ਰੈੱਡ ਕਰਾਸ ਮੁੜ ਵਸੇਬਾ ਕੇਂਦਰ 'ਚ ਵਿਸ਼ਵ ਸਿਹਤ ਦਿਵਸ ਮਨਾਇਆ
Publish Date: Fri, 10 Apr 2026 04:54 PM (IST)
Updated Date: Sat, 11 Apr 2026 04:03 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਧਰਮਸ਼ਾਲਾ ਭੁੱਚਰਾਂ ਨਵਾਂਸ਼ਹਿਰ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ। ਜਿਸ ਦੀ ਪ੍ਰਧਾਨਗੀ ਕਰਦਿਆਂ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕਿਹਾ ਕਿ ਵਿਸ਼ਵ ਸਿਹਤ ਦਿਵਸ ਦੁਨੀਆ ਭਰ ਵਿਚ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਹਰ ਕਿਸੇ ਵਿਅਕਤੀ ਦੇ ਜੀਵਨ ਦਾ ਸਭ ਤੋਂ ਮਹੱਤਵ ਪੂਰਨ ਪਹਿਲੂ ਉਸ ਦੀ ਸਿਹਤ ਹੈ ਜੋ ਉਸਦੇ ਜੀਵਨ ਦੀ ਗੁਣਵੱਤਾ ਨੂੰ ਨਿਰਧਾਰਤ ਕਰਦੀ ਹੈ। ਵਿਸ਼ਵ ਸਿਹਤ ਸੰਗਠਨ ਦੀ ਸਥਾਪਨਾ ਪਹਿਲੀ ਵਾਰ 1948 ਨੂੰ ਹੋਈ ਸੀ। ਇਸ ਦਾ ਮਕਸਦ ਲੋਕਾਂ ਨੂੰ ਭਿਆਨਕ ਬਿਮਾਰੀਆਂ ਤੋਂ ਜਾਣੂ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਪੂਰੇ ਦੇਸ਼ ਦੀ ਸਿਹਤ ਪ੍ਰਣਾਲੀ ਦੀ ਨਿਗਰਾਨੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤਮੰਦ ਜੀਵਨ ਲਈ ਸਾਫ਼ ਸੁਥਰਾ ਵਾਤਾਵਰਨ ਜ਼ਰੂਰੀ ਹੈ। ਕਮਲਜੀਤ ਕੌਰ ਕੌਂਸਲਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਦਾ ਸਭ ਤੋਂ ਵਧੀਆ ਤਰੀਕਾ ਆਪਣੇ ਘਰ ਦਾ ਬਣਿਆ ਭੋਜਨ ਖਾਣਾ ਹੈ। ਉਨ੍ਹਾਂ ਕੇਂਦਰ ਚ ਦਾਖਲ ਮਰੀਜ਼ਾਂ ਨੂੰ ਨਸ਼ਾ ਮੁਕਤ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਸਵਿੰਦਰ ਕੌਰ, ਦਿਨੇਸ਼ ਕੁਮਾਰ, ਪਰਵੇਸ਼ ਕੁਮਾਰ, ਕਮਲਾ ਰਾਣੀ, ਕੋਮਲਪ੍ਰੀਤ ਕੌਰ ਅਤੇ ਮਰੀਜ ਹਾਜ਼ਰ ਸਨ।