ਸਾਈਂ ਕਾਲਜ 'ਚ ਵਿਸ਼ਵ ਸਿਹਤ ਦਿਵਸ ਮਨਾਇਆ
ਸਾਈਂ ਕਾਲਜ਼ 'ਚ ਵਿਸ਼ਵ ਸਿਹਤ ਦਿਵਸ ਮਨਾਇਆ
Publish Date: Thu, 09 Apr 2026 03:31 PM (IST)
Updated Date: Fri, 10 Apr 2026 04:00 AM (IST)
ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਸਾਈਂ ਕਾਲਜ਼ ਆਫ਼ ਐਜੂਕੇਸ਼ਨ ਜਾਡਲਾ ਚ ਵਿਸ਼ਵ ਸਿਹਤ ਦਿਵਸ ਉਤਸ਼ਾਹ ਤੇ ਜਾਗਰੂਕਤਾ ਮਾਹੌਲ ਚ ਮਨਾਇਆ। ਜਿਸ ਸੰਬੰਧੀ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਰਗਰਮ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰ. ਡਾ. ਸੁਨੀਲਾ ਧੀਰ ਦੇ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਅਤੇ ਸਰੀਰਕ ਤੇ ਮਾਨਸਿਕ ਸਿਹਤ ਦੀ ਮਹੱਤਤਾ ਤੇ ਜ਼ੋਰ ਦਿੱਤਾ। ਵਿਦਿਆਰਥੀਆਂ ਨੇ ਭਾਸ਼ਣ, ਪੋਸਟਰ ਪ੍ਰਦਰਸ਼ਨੀ ਤੇ ਸਿਹਤ ਸੰਬੰਧੀ ਜਾਗਰੂਕਤਾ ਮੁਹਿੰਮ ਰਾਹੀਂ ਵੱਖ-ਵੱਖ ਵਿਸ਼ਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਚੰਗੀ ਸਿਹਤ ਹੀ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਨਿਯਮਿਤ ਕਸਰਤ, ਸੰਤੁਲਿਤ ਆਹਾਰ ਅਤੇ ਤਣਾਅ ਮੁਕਤ ਜੀਵਨ ਨਾਲ ਅਸੀਂ ਬਿਹਤਰ ਜੀਵਨ ਜੀ ਸਕਦੇ ਹਾਂ। ਚੇਅਰਮੈਨ ਪੀਕੇ ਜੌਹਰ ਨੇ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਮਾਜ ਵਿਚ ਵੀ ਸਿਹਤ ਸੰਬੰਧੀ ਜਾਗਰੂਕਤਾ ਫੈਲਾਉਣ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਹੀ ਤਰਕਸ਼ੀਲ ਦੇਸ਼ ਦੀ ਨੀਂਹ ਹੁੰਦਾ ਹੈ। ਇਸ ਮੌਕੇ ਵਾਇਸ ਚੇਅਰਮੈਨ ਇੰਜ. ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ, ਪ੍ਰਿੰ. ਡਾ. ਸੁਨੀਲਾ ਧੀਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।