- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ। ਇਸ ਦੌਰਾਨ ਹਸਪਤਾਲ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਕੇਕ ਕੱਟਿਆ ਗਿਆ ਅਤੇ ਲੋੜਵੰਦ ਮਰੀਜ਼ਾਂ ਲਈ ਵਿਸ਼ੇਸ਼ ਜਾਂਚ ਕੈਂਪ ਵੀ ਲਗਾਇਆ ਗਿਆ। ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਫਿਜ਼ੀਓਥੈਰੇਪੀ ਦਿਵਸ ਦੇ ਮਹੱਤਵ ਅਤੇ ਮਨੁੱਖੀ ਜੀਵਨ ਵਿਚ ਇਸ ਦੇ ਯੋਗਦਾਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਅੱਜ-ਕੱਲ੍ਹ ਦੀ ਭੱਜਦੌੜ ਵਾਲੀ ਜ਼ਿੰਦਗੀ ਤੇ ਸਾਡੇ ਰਹਿਣ-ਸਹਿਣ ਦੇ ਗਲਤ ਢੰਗ-ਤਰੀਕਿਆਂ ਕਰਕੇ ਜੋੜਾਂ ਦਾ ਦਰਦ, ਕਮਰ ਦਰਦ ਅਤੇ ਹੋਰ ਸਰੀਰਕ ਦੀਆਂ ਸਮੱਸਿਆਵਾਂ ਆਮ ਹੋ ਚੁੱਕੀਆਂ ਹਨ। ਇਸੇ ਨੂੰ ਮੁੱਖ ਰੱਖਦਿਆਂ ਹਸਪਤਾਲ ਦੇ ਫਿਜ਼ੀਓਥੈਰੇਪੀ ਵਿਭਾਗ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਨੂੰ ਸਮਰਪਿਤ ਮਰੀਜ਼ਾਂ ਦੀ ਸਹੂਲਤ ਲਈ ਵਿਸ਼ੇਸ਼ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ 2026 ਲਈ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਦਾ ਵਿਸ਼ਾ ਦਿਲ ਦੇ ਰੋਗ ਅਤੇ ਲਕਵੇ ਦੇ ਮਰੀਜ਼ਾਂ ਦੀਆਂ ਸਰੀਰਕ ਸਰਗਰਮੀਆਂ ਨੂੰ ਫਿਜ਼ੀਓਥੈਰੇਪੀ ਰਾਹੀਂ ਮੁੜ ਕਾਰਜਸ਼ੀਲ ਕਰਨ ਅਤੇ ਉਨ੍ਹਾਂ ਨੂੰ ਤੰਦਰੁਸਤ ਰੱਖਣ ਵਿਚ ਅਹਿਮ ਯੋਗਦਾਨ ਪਾਉਣਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵੱਲੋਂ ਸਿਹਤਮੰਦ ਸਰੀਰ, ਖੁਸ਼ਹਾਲ ਜੀਵਨ“ਦੇ ਸੰਦੇਸ਼ ਹੇਠ ਇੱਕ ਨਵੀਂ ਪਹਿਲ ਕਦਮੀ ਕਰਦਿਆਂ ਫਿਜ਼ੀਓਥੈਰੇਪੀ ਦੀਆਂ ਸਾਰੀਆਂ ਇਲਾਜ ਸੇਵਾਵਾਂ