ਸਕੂਲ 'ਚ ਕੱਲ੍ਹ ਮਨਾਇਆ ਜਾਵੇਗਾ ‘ਵਿਸ਼ਵ ਪੰਜਾਬੀ ਦਿਵਸ‘ ਸਕੂਲ 'ਚ ਕੱਲ੍ਹ ਮਨਾਇਆ ਜਾਵੇਗਾ 'ਵਿਸ਼ਵ ਪੰਜਾਬੀ ਦਿਵਸ'-ਪ੍ਰਿੰ. ਗੀਤਿਕਾ ਚੰਦੇਲ
Publish Date: Mon, 21 Sep 2026 04:34 PM (IST)
Updated Date: Tue, 22 Sep 2026 04:03 AM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਮਾਂ-ਬੋਲੀ, ਪੰਜਾਬੀ ਸਾਹਿਤ ਅਤੇ ਅਮੀਰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਪ੍ਰਿੰ. ਗੀਤਿਕਾ ਚੰਦੇਲ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਪੰਜਾਬੀ ਭਾਸ਼ਾ ਨਾਲ ਸੰਬੰਧਤ ਪੋਸਟਰ ਅਤੇ ਡਰਾਇੰਗ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਦੇ ਇਤਿਹਾਸ, ਮਹੱਤਤਾ ਅਤੇ ਪੰਜਾਬੀ ਸਾਹਿਤਕ ਵਿਰਸੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਉਪਰਾਲੇ ਦਾ ਮੁੱਖ ਉਦੇਸ਼ ਬੱਚਿਆਂ ਵਿਚ ਆਪਣੀ ਮਾਂ ਬੋਲੀ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨਾ ਹੈ। ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਨੇ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਂ-ਬੋਲੀ ਬੱਚੇ ਦੇ ਬੌਧਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੀ ਮਾਂ ਬੋਲੀ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਲੋੜ ਹੈ। ਅਜਿਹੇ ਉਪਰਾਲਿਆਂ ਨਾਲ ਵਿਦਿਆਰਥੀਆਂ ਵਿਚ ਆਪਣੀ ਭਾਸ਼ਾ ਅਤੇ ਵਿਰਾਸਤ ਪ੍ਰਤੀ ਮਾਣ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਪ੍ਰਿੰ. ਗੀਤਿਕਾ ਚੰਦੇਲ ਨੇ ਕਿਹਾ ਕਿ ਵਿਸ਼ਵ ਪੰਜਾਬੀ ਦਿਵਸ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਦਿਨ ਵਜੋਂ ਮਨਾਉਣ ਲਈ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਹੈ।। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਜੋੜਨਾ ਇਸ ਸਮੇਂ ਦੀ ਅਹਿਮ ਲੋੜ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਆਪਣੀ ਮਾਂ ਬੋਲੀ ਨਾਲ ਜੋੜਨ ਲਈ ਅਜਿਹੀਆਂ ਗਤੀਵਿਧੀਆਂ ਭਵਿੱਖ ਵਿਚ ਵੀ ਜਾਰੀ ਰੱਖੀਆਂ ਜਾਣਗੀਆਂ।