- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਸੀ ਹੋਟਲ ਮੈਨੇਜਮੈਂਟ ਕਾਲਜ 'ਚ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਕੇਸੀ ਕਾਲਜ ਆਫ ਹੋਟਲ ਮੈਨੇਜਮੈਂਟ ਵਿਖੇ ਪ੍ਰਿੰਸੀਪਲ ਡਾ. ਬਲਜੀਤ ਕੌਰ ਦੀ ਦੇਖ-ਰੇਖ ਹੇਠ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ। ਇਸ ਸਾਲ ਦੇ ਥੀਮ ਡਿਜੀਟਲ ਏਜੰਡਾ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਰਾਹੀਂ ਸੈਰ-ਸਪਾਟੇ ਨੂੰ ਨਵਾਂ ਰੂਪ ਦੇਣ ਲਈ ਵੱਖ-ਵੱਖ ਮੁਕਾਬਲੇ ਕਰਵਾਏ। ਇਸ ਮੌਕੇ ਵਿਦਿਆਰਥਣਾਂ ਵੱਲੋਂ ਰੰਗੋਲੀ ਸਜਾਈ ਗਈ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਹਿੱਸਾ ਲਿਆ। ਇਸ ਤੋਂ ਇਲਾਵਾ ਭਾਰਤ ਦੇ ਵੱਖੋ-ਵੱਖ ਸੂਬਿਆਂ ਦੀਆਂ ਰਵਾਇਤੀ ਪੁਸ਼ਾਕਾਂ ਪਹਿਨ ਕੇ ਉਨ੍ਹਾਂ ਸੂਬਿਆਂ ਦੇ ਪ੍ਰਸਿੱਧ ਪਕਵਾਨ ਤਿਆਰ ਕਰ ਕੇ ਪੇਸ਼ ਕੀਤੇ ਗਏ। ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਕੈਂਪਸ ਡਾਇਰੈਕਟਰ ਡਾ. ਅੰਕੁਰ ਜੌਹਰੀ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਕੇਸੀ ਕਾਲਜ ਆਫ ਐਜੂਕੇਸ਼ਨ ਦੀ ਪ੍ਰਿੰਸੀਪਲ ਡਾ. ਕੁਲਜਿੰਦਰ ਕੌਰ ਅਤੇ ਐੱਸਏਓ ਇੰਜ. ਰਾਜਿੰਦਰ ਕੁਮਾਰ ਮੂੰਮ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਪ੍ਰਿੰਸੀਪਲ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੈਰ-ਸਪਾਟਾ ਉਦਯੋਗ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸੰਯੁਕਤ ਰਾਸ਼ਟਰ ਦੀ ਵਿਸ਼ਵ ਸੈਰ-ਸਪਾਟਾ ਸੰਸਥਾ ਵੱਲੋਂ 27 ਸਤੰਬਰ ਨੂੰ ਵਿਸ਼ਵ ਸੈਰ-ਸਪਾਟਾ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ ਅਤੇ ਉਦੋਂ ਤੋਂ ਹਰ ਸਾਲ ਇਹ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਾਲ 2026 ਦਾ ਵਿਸ਼ਵ ਸੈਰ-ਸਪਾਟਾ ਦਿਵਸ ਦਾ ਥੀਮ ਡਿਜੀਟਲ ਏਜੰਡਾ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਰਾਹੀਂ ਸੈਰ-ਸਪਾਟੇ ਨੂੰ ਨਵਾਂ ਰੂਪ ਦੇਣ ਨਾਲ ਸਬੰਧਤ ਹੈ। ਕੈਂਪਸ ਡਾਇਰੈਕਟਰ ਡਾ. ਅੰਕੁਰ ਜੌਹਰੀ ਨੇ ਕਿਹਾ ਕਿ ਵਿਸ਼ਵ ਪੱਧਰ ’ਤੇ ਭਾਰਤ ਅਤੇ ਇਸ ਦੇ ਵੱਖੋ-ਵੱਖ ਸੂਬਿਆਂ ਦੇ ਰਵਾਇਤੀ ਪਹਿਰਾਵਿਆਂ ਅਤੇ ਖਾਣ-ਪੀਣ ਨੂੰ ਉਤਸ਼ਾਹ ਮਿਲ ਰਿਹਾ ਹੈ। ਇਸੇ ਉਦੇਸ਼ ਨਾਲ ਵਿਦਿਆਰਥੀਆਂ ਨੂੰ ਇਸ ਸਰਗਰਮੀ ਰਾਹੀਂ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਵਿਹਾਰਕ ਅਤੇ ਨਵਾਂ ਗਿਆਨ ਹਾਸਲ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤ ਦੀ ਸਮਾਜਿਕ, ਆਰਥਿਕ, ਸੱਭਿਆਚਾਰਕ ਅਤੇ ਰਾਜਨੀਤਿਕ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ।
- ਇੰਝ ਰਹੇ ਮੁਕਾਬਲਿਆਂ ਦੇ ਨਤੀਜੇ
ਪ੍ਰੋਗਰਾਮ ਕੋਆਰਡੀਨੇਟਰ ਮਨਪ੍ਰੀਤ ਕੌਰ ਅਤੇ ਵਿਵੇਕ ਨੇ ਦੱਸਿਆ ਕਿ ਰੰਗੋਲੀ ਮੁਕਾਬਲੇ ਵਿਚ ਸਿਮਰਨ ਗਰੇਵਾਲ-ਮਨਪ੍ਰੀਤ ਕੌਰ ਨੇ ਪਹਿਲਾ, ਕੰਚਨ-ਰਿਆ ਬੱਧਨ ਨੇ ਦੂਜਾ ਅਤੇ ਅਨੁਰਾਧਾ-ਸਿਮਰਨਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਵੱਖੋਂ-ਵੱਖ ਸੂਬਿਆਂ ਦੀਆਂ ਰਵਾਇਤੀ ਪੁਸ਼ਾਕਾਂ ਪਹਿਣ ਕੇ ਉਨ੍ਹਾਂ ਦੇ ਪਕਵਾਨ ਤਿਆਰ ਕਰ ਕੇ ਪੇਸ਼ ਕਰਨ ਦੇ ਮੁਕਾਬਲੇ ਵਿਚ ਚੇਨਰੇਇਸੋ ਨਿੰਗਸ਼ੇਨ, ਲਮਥੀਨਕਿਮ ਤੋਥੰਗ, ਕਰੁਪੰਗ ਲੇਨਚੰਗ, ਲਾਲਸੰਗਲੇਮ ਚੋਨਗਲੋਈ ਅਤੇ ਲਾਲਗੋਮੋਨ ਲੁਨਗਡੀ (ਇਟਾਲੀਅਨ ਪਕਵਾਨ) ਨੇ ਪਹਿਲਾ ਸਥਾਨ ਹਾਸਲ ਕੀਤਾ। ਹਰਦੀਪ, ਜਸ਼ਨਦੀਪ ਕੌਰ ਅਤੇ ਸ੍ਰਿਸ਼ਟੀ (ਪੰਜਾਬੀ ਪਕਵਾਨ) ਅਤੇ ਰਵੀ, ਲਵਪ੍ਰੀਤ ਸਿੰਘ ਤੇ ਓਮਨ (ਹਿਮਾਚਲੀ ਪਕਵਾਨ) ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਸ਼ ਅਤੇ ਰੰਧੀਰ ਸਿੰਘ (ਜੰਮੂ-ਕਸ਼ਮੀਰੀ ਪਕਵਾਨ) ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੋਸਟਰ ਮੇਕਿੰਗ ਮੁਕਾਬਲੇ ਵਿਚ ਕਿਰਨਦੀਪ ਕੌਰ ਨੇ ਪਹਿਲਾ, ਅਲਗਿਧਾ ਨੇ ਦੂਜਾ ਅਤੇ ਐਚ. ਐਲਥਨ ਨੇ ਤੀਜਾ ਸਥਾਨ ਹਾਸਲ ਕੀਤਾ। ਸਾਰੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਹਾਇਕ ਪ੍ਰੋ. ਵਿਵੇਕ, ਦੀਪਕ ਕੁਮਾਰ, ਮਨਪ੍ਰੀਤ ਕੈਰ, ਮੁਸਕਾਨ, ਵਿਨੈ, ਭਵਿਆ, ਮਨਦੀਪ, ਅਭਿਨਵ, ਤਨੂ, ਬਿੱਟੂ, ਅਜੀਤ ਪਾਲ ਅਤੇ ਵਿਪਨ ਕੁਮਾਰ ਸਮੇਤ ਹੋਰ ਸਟਾਫ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ।