- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਹਿਲਵਾਨ ਸਰਗੁਣ ਕੌਰ ਕੰਗ ਨੇ ਸਕੂਲ ਤੇ ਮਾਪਿਆਂ ਦੇ ਨਾਂ ਚਮਕਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਪਹਿਲਵਾਨ ਸਰਗੁਣ ਕੌਰ ਕੰਗ ਅੰਡਰ-14 ਸਾਲ ਉਮਰ ਵਰਗ ਦੇ 54 ਕਿਲੋ ਭਾਰ ਵਰਗ ਵਿਚ ਜ਼ਿਲ੍ਹਾ ਪੱਧਰੀ ਇੰਟਰ ਸਕੂਲ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਸ਼ਤੀ ਮੁਕਾਬਲੇ ’ਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਢਾਹਾਂ ਕਲੇਰਾਂ ਨੇ ਸਰਗੁਣ ਕੌਰ ਕੰਗ ਪੁੱਤਰੀ ਬਲਜੀਤ ਸਿੰਘ ਤੇ ਰਮਨਦੀਪ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥਣ ਦੇ ਕੋਚ ਅਤੇ ਸਕੂਲ ਦੀ ਪ੍ਰਿੰਸੀਪਲ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਇਸ ਹੋਣਹਾਰ ਵਿਦਿਆਰਥਣ ਦੇ ਸੁਨਹਿਰੇ ਭਵਿੱਖ ਅਤੇ ਹੋਰ ਵੱਡੀਆਂ ਖੇਡ ਪ੍ਰਾਪਤੀਆਂ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਪ੍ਰਿੰ. ਵਨੀਤਾ ਚੋਟ ਨੇ ਵੀ ਜੇਤੂ ਖਿਡਾਰਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਮੌਕੇ ਜਗਜੀਤ ਸਿੰਘ ਸੋਢੀ, ਦਵਿੰਦਰ ਸਿੰਘ ਢਿੱਲੋਂ, ਭਾਈ ਜੋਗਾ ਸਿੰਘ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਸੁਖਵਿੰਦਰ ਸਿੰਘ ਮੱਲੂਪੋਤਾ, ਜਸਵੀਰ ਕੌਰ, ਕੋਮਲ ਅਤੇ ਕੁਲਜੀਤ ਸਿੰਘ ਆਦਿ ਹਾਜ਼ਰ ਸਨ।