ਬੀਐਲਐਮ ਗਰਲਜ਼ ਕਾਲਜ 'ਚ ਯੋਗਾ ਕੈਂਪ ਲਾਇਆ
ਬੀਐਲਐਮ ਗਰਲਜ਼ ਕਾਲਜ 'ਚ ਯੋਗਾ ਕੈਂਪ ਲਗਾਇਆ
Publish Date: Thu, 12 Mar 2026 04:45 PM (IST)
Updated Date: Fri, 13 Mar 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਬੀਐਲਐਮ ਗਰਲਜ਼ ਕਾਲਜ ਦੀ ਐਨਐੱਸਐੱਸ ਯੂਨਿਟ ਵੱਲੋਂ ਵਿਦਿਆਰਥਣਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਤੰਦਰੁਸਤ ਜੀਵਨ ਸ਼ੈਲੀ ਨੂੰ ਪ੍ਰੋਤਸਾਹਿਤ ਕਰਨ ਲਈ ਕਾਲਜ ਕੈਂਪਸ ਵਿਚ ਯੋਗਾ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਵਿਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਿੰ. ਤਰਨਪ੍ਰੀਤ ਕੌਰ ਵਾਲੀਆ ਨੇ ਕਿਹਾ ਕਿ ਯੋਗਾ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਯੋਗਾ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਹ ਕੈਂਪ ਐਨਐੱਸਐੱਸ ਪ੍ਰੋਗਰਾਮ ਅਫਸਰ ਡਾ. ਹਰਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਯੋਗਾ ਟ੍ਰੇਨਰ ਗੁਰਭਿੰਦਰ ਕੌਰ ਵਿਦਿਆਰਥਣਾਂ ਨੂੰ ਵੱਖ-ਵੱਖ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦੀਆਂ ਕ੍ਰਿਆਵਾਂ ਬਾਰੇ ਪ੍ਰਯੋਗਾਤਮਕ ਤੌਰ ਤੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਨਿਯਮਿਤ ਯੋਗ ਅਭਿਆਸ ਨਾਲ ਤਣਾਅ ਘਟਦਾ ਹੈ, ਧਿਆਨ ਕੇਂਦ੍ਰਿਤ ਹੁੰਦਾ ਹੈ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਮਦਦ ਮਿਲਦੀ ਹੈ। ਐੱਨਐੱਸਐੱਸ ਵਲੰਟੀਅਰਾਂ ਅਤੇ ਡਾ. ਰੂਬੀ ਬਾਲਾ ਵੱਲੋਂ ਨੇ ਕੈਂਪ ਦੇ ਆਯੋਜਨ ਵਿਚ ਸਰਗਰਮ ਭੂਮਿਕਾ ਨਿਭਾਈ। ਡਾ. ਹਰਦੀਪ ਕੌਰ ਵੱਲੋਂ ਸਾਰੇ ਮਹਿਮਾਨਾਂ, ਟ੍ਰੇਨਰਾਂ ਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥਣਾਂ ਨੂੰ ਯੋਗਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।