- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ 100.72 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਇਕ ਨੌਜਵਾਨ ਨੂੰ 100.72 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਦੇ ਏਐੱਸਆਈ ਸੁਦਾਗਰ ਸਿੰਘ ਨੇ ਦੱਸਿਆ ਕਿ ਏਐੱਸਆਈ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਉਹ ਰਾਹੋਂ ਤੋਂ ਪੁਲਿਸ ਚੌਂਕੀ ਸੇਖਾਂ ਮਜਾਰਾ ਹੁੰਦੇ ਹੋਏ ਪਿੰਡ ਗੜ੍ਹੀ ਉੱਧੋਵਾਲ ਨੂੰ ਜਾ ਰਹੇ ਸੀ, ਤਾਂ ਜਦੋਂ ਪੁਲਿਸ ਪਾਰਟੀ ਨੇ ਰੇਲਵੇ ਫਾਟਕ ਕਰਾਸ ਕੀਤਾ ਤਾਂ ਸਾਹਮਣੇ ਤੋਂ ਇੱਕ ਵਿਆਕਤੀ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਯਕਦਮ ਆਪਣੇ ਖੱਬੇ ਹੱਥ ਵਿਚ ਫੜਿਆ ਇੱਕ ਵਜਨਦਾਰ ਪਾਰਦਰਸ਼ੀ ਮੋਮੀ ਲਿਫਾਫਾ ਕੱਢ ਕੇ ਤੇਜ ਕਦਮੀ ਹੋ ਤੁਰਿਆ। ਜਿਸ ਨੂੰ ਏਐੱਸਆਈ ਸੁਦਾਗਰ ਸਿੰਘ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕੀਤਾ ਕਰਕੇ ਉਸ ਦਾ ਨਾਮ, ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਅਮਰੀਕ ਸਿੰਘ ਉਰਫ ਵਿੱਕੀ ਪੁੱਤਰ ਦੇਸ ਰਾਜ ਵਾਸੀ ਤਾਜਪੁਰਾ ਮੁਹੱਲਾ ਰਾਹੋਂ ਦੱਸਿਆ। ਉਸ ਵੱਲੋਂ ਸੁੱਟੀ ਪਾਰਦਰਸ਼ੀ ਲਿਫਾਫੀ 100.72 ਗ੍ਰਾਮ ਹੈਰੋਇਨ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।