- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
20 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਇਕ ਵਿਅਕਤੀ ਨੂੰ 20 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਥਾਣਾ ਸਿਟੀ ਬਲਾਚੌਰ ਵਿਖੇ ਦਰਜ ਮਾਮਲੇ ਅਨੁਸਾਰ ਐੱਚਸੀ ਨਰਿੰਦਰ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਮੇਨ ਚੌਕ ਬਲਾਚੌਰ ਤੋਂ ਸਿਵਲ ਹਸਪਤਾਲ ਤੋਂ ਪਿੰਡ ਜਗਤਪੁਰ ਸਾਈਡ ਨੂੰ ਜਾ ਰਹੇ ਸੀ ਤੇ ਜਦੋਂ ਪੁਲਿਸ ਪਾਰਟੀ ਸ਼ਮਸ਼ਾਨਘਾਟ ਤੋਂ ਥੋੜ੍ਹਾ ਅੱਗੇ ਪੁੱਜੀ ਤਾਂ ਇੱਕ ਨੌਜਵਾਨ ਸੜਕ ਕਿਨਾਰੇ ਖੜ੍ਹਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਆਉਂਦੇ ਦੇਖ ਕੇ ਇਕਦਮ ਘਬਰਾ ਕੇ ਆਪਣੀ ਪਹਿਨੀ ਹੋਈ ਕੈਪਰੀ ਦੀ ਜੇਬ ਵਿੱਚੋ ਪਾਰਦਰਸ਼ੀ ਵਜਨਦਾਰ ਲਿਫਾਫੀ ਕੱਢ ਕੇ ਘਾਹ ਫੂਸ਼ ਵਿਚ ਸੁੱਟ ਦਿੱਤੀ। ਜਿਸ ’ਤੇ ਸ਼ੱਕ ਹੋਣ ’ਤੇ ਕਾਬੂ ਕਰ ਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਸਰਬਜੀਤ ਸਿੰਘ ਉਰਫ ਭਾਟੀਆ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਜਗਤਪੁਰ ਦੱਸ਼ਿਆ। ਉਸ ਵੱਲੋਂ ਸੁੱਟੀ ਲਿਫਾਫੀ ਨੂੰ ਚੈੱਕ ਕਰਨ ’ਤੇ 20 ਨਸ਼ੇ ਦੀਆਂ ਗੋਲੀਆਂ ਬ੍ਰਾਮਦ ਹੋਈਆਂ। ਪੁਲਿਸ ਨੇ ਕਥਿਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।