
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

4 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਔੜ ਵਿਖੇ ਦਰਜ਼ ਮਾਮਲੇ ਅਨੁਸਾਰ ਐੱਸਆਈ ਹੁਸਨ ਲਾਲ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀ ਦੇ ਗਸ਼ਤ ਦੌਰਾਨ ਕਸਬਾ ਔੜ ਦੇ ਬਾਹਰੋਂ ਬਾਹਰ ਤਲਾਬ ਵਾਲੀ ਸਾਈਡ ਤੋਂ ਵਾਈ ਪੁਆਇੰਟ ਔੜ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਸ਼੍ਰੀ ਗੁਰੂ ਨਾਨਕ ਦੇਵ ਜੀ ਪਾਰਕ ਔੜ ਤੋਂ 50 ਗਜ ਪਿਛੇ ਸੀ ਤਾਂ ਨਾਲ-ਨਾਲ ਖੇਤਾਂ ਨੂੰ ਜਾਂਦੇ ਕੱਚੇ ਰਾਸਤੇ ਰਾਹੀਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ।।ਜਿਸਨੇ ਪੁਲਿਸ ਦੀ ਸਰਕਾਰੀ ਗੱਡੀ ਦੇਖ ਕੇ ਘਬਰਾ ਕੇ ਕਾਹਲੀ ਨਾਲ ਆਪਣੇ ਪਹਿਨੇ ਹੋਈ ਪੈਂਟ ਦੀ ਜੇਬ ਵਿੱਚੋਂ ਆਪਣੇ ਸੱਜੇ ਹੱਥ ਨਾਲ ਸੱਜੀ ਸਾਇਡ ਇੱਕ ਪਾਰਦਰਸ਼ੀ ਲਿਫਾਫੀ ਕੱਢ ਕੇ ਨਜਦੀਕ ਹੀ ਕੱਚੇ ਰਸਤੇ ਕੋਲ ਸੜਕ ਕਿਨਾਰੇ ਘਾਹ ਫੁਸ ਕੋਲ ਸੁੱਟ ਦਿੱਤੀ ਅਤੇ ਤੇਜ ਕਦਮੀ ਕੱਚੇ ਰਸਤੇ ਨੂੰ ਹੀ ਮੁੜ ਗਿਆ। ਕਾਬੂ ਕੀਤੇ ਨੌਜਵਾਨ ਨੇ ਆਪਣਾ ਨਾਮ ਨਿਖਲ ਕੁਮਾਰ ਪੁੱਤਰ ਜਸਵੰਤ ਸਿੰਘ ਵਾਸੀ ਮੁਹੱਲਾ ਰਵੀਦਾਸ ਨਿੰਮ ਵਾਲਾ ਚੌਂਕ ਨਵਾਂਸ਼ਹਿਰ ਦੱਸਿਆ। ਉਸ ਵੱਲੋਂ ਸੁੱਟੀ ਲਿਫਾਫੀ ਵਿਚੋਂ 4 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।