ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
Publish Date: Sun, 11 Jan 2026 04:30 PM (IST)
Updated Date: Mon, 12 Jan 2026 04:03 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਬਹਿਰਾਮ ਦੇ ਏਐੱਸਆਈ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਜਦੋਂ ਦਾਣਾ ਪਿੰਡ ਕਟਾਰੀਆਂ ਮੌਜੂਦ ਸਨ। ਤਾਂ ਉਨ੍ਹਾਂ ਨੇ ਇਕ ਕਮਰੇ ਦੀ ਕੰਧ ਓਹਲੇ ਬੈਠੇ ਇਕ ਨੌਜਵਾਨ ਨੂੰ ਕਿਸੇ ਚਮਕੀਲੇ ਪੇਪਰ ਹੇਠਾਂ ਲਾਈਟਰ ਜਲਾ ਕੇ ਧੂੰਆਂ ਸੁੰਘਦੇ ਦੇਖਿਆ, ਜਿਹੜਾ ਪੁਲਿਸ ਨੂੰ ਦੇਖ ਕੇ ਆਪਣੇ ਹੱਥ ਵਿਚ ਫੜਿਆ ਸਾਮਾਨ ਸੁੱਟ ਕੇ ਖੜ੍ਹਾ ਹੋ ਗਿਆ। ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਸ ਨੂੰ ਕਾਬੂ ਕਰਕੇ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਫਰਾਲਾ ਦੱਸਿਆ। ਜਦੋਂ ਪੁਲਿਸ ਨੇ ਮੁਲਜ਼ਮ ਵੱਲੋਂ ਸੁੱਟੇ ਸਾਮਾਨ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੇ ਇਕ ਸੜੀ ਹੋਈ ਸਿਲਵਰ ਪੰਨੀ, ਇਕ 10 ਰੁਪਏ ਦਾ ਪਾਈਪਨੁਮਾ ਭਾਰਤੀ ਕਰੰਸੀ ਨੋਟ ਅਤੇ ਇਕ ਲਾਈਟਰ ਬਰਾਮਦ ਕੀਤੇ,. ਜਿਸ ’ਤੇ ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਹਰਪ੍ਰੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।