ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
Publish Date: Tue, 20 Jan 2026 05:17 PM (IST)
Updated Date: Wed, 21 Jan 2026 04:07 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬਲਾਚੌਰ ਵਿਖੇ ਦਰਜ ਮਾਮਲੇ ਅਨੁਸਾਰ ਹੈੱਡ ਕਾਂਸਟੇਬਲ ਤਰਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਖਾਨਪੁਰ ਕੁੱਲੇਵਾਲ ਵੱਲ ਜਾ ਰਹੇ ਸਨ। ਤਾਂ ਉਨ੍ਹਾਂ ਨੇ ਨਸ਼ੇ ਦਾ ਸੇਵਨ ਕਰ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂ ਚਰਨਜੀਤ ਉਰਫ਼ ਲਾਡੀ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਘਮੌਰ ਦੱਸਿਆ। ਕਥਿਤ ਮੁਲਜ਼ਮ ਕੋਲੋਂ ਇਕ ਹੈਰੋਇਨ ਅਲੂਦ ਫੋਇਲ ਪੇਪਰ, ਇਕ ਮਾਚਿਸ ਦੀ ਡੱਬੀ ਅਤੇ ਇਕ 10 ਰੁਪਏ ਦਾ ਪਾਈਪਨੁਮਾ ਭਾਰਤੀ ਕਰੰਸੀ ਨੋਟ ਬਰਾਮਦ ਬਰਾਮਦ ਕੀਤਾ। ਪੁਲਿਸ ਵੱਲੋਂ ਕਥਿਤ ਮੁਲਜ਼ਮ ਚਰਨਜੀਤ ਉਰਫ਼ ਲਾਡੀ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।