ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
Publish Date: Sun, 15 Mar 2026 06:40 PM (IST)
Updated Date: Mon, 16 Mar 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਐੱਸਆਈ ਰਸ਼ਪਾਲ ਰਾਮ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਨਹਿਰ ਦੇ ਨਾਲ-ਨਾਲ ਪਿੰਡ ਕਰੀਹਾ ਵੱਲ ਨੂੰ ਜਾ ਰਹੇ ਸਨ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਵਿੰਦਰ ਸਿੰਘ ਉਰਫ਼ ਗੁਰੀ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸ਼ਹਾਬਪੁਰ ਦੱਸਿਆ, ਜਿਹੜਾ ਕਿ ਹੈਰੋਇਨ ਪੀਣ ਦਾ ਆਦੀ ਹੈ। ਉਹ ਨਹਿਰ ਦੇ ਨਾਲ ਜਾਂਦੀ ਸੜਕ ਕਿਨਾਰੇ ਨਸ਼ਾ ਕਰ ਰਿਹਾ ਹੈ, ਜਦੋਂ ਪੁਲਿਸ ਨੇ ਮੁਖਬਰ ਵੱਲੋਂ ਦੱਸੀ ਗਈ ਜਗ੍ਹਾ ’ਤੇ ਰੇਡ ਕੀਤੀ ਤਾਂ ਗੁਰਵਿੰਦਰ ਸਿੰਘ ਨੇ ਪੁਲਿਸ ਨੂੰ ਦੇਖ ਕੇ ਆਪਣੇ ਹੱਥ ਵਿਚ ਫੜੀ ਹੈਰੋਇਨ ਅਲੂਦ ਸਿਲਵਰ ਪੰਨੀ, ਲਾਈਟਰ ਅਤੇ 20 ਰੁਪਏ ਦਾ ਪਾਈਪਨੁਮਾ ਨੋਟ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਕਾਬੂ ਕੀਤੇ ਕਥਿਤ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।