- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੇਦ ਭਰੇ ਹਾਲਾਤਾਂ 'ਚ ਨੌਜਵਾਨ ਦੀ ਮੌਤ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਬੀਤੇ ਦਿਨ ਰੈਲ ਮਾਜਰਾ ਵਾਸੀ ਦੀਪਕ ਕੁਮਾਰ ਪੁੱਤਰ ਮਦਨ ਲਾਲ ਦੀ ਰੋਪੜ ਸ਼ਮਸ਼ਾਨ ਘਾਟ ਨਜ਼ਦੀਕ ਲਾਸ਼ ਮਿਲਣ ਕਾਰਨ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੀਪਕ ਕੁਮਾਰ ਪੁੱਤਰ ਮਦਨ ਲਾਲ ਉਮਰ ਲਗਭਗ 30 ਸਾਲ ਜੋ ਕਿ ਮਿਤੀ 4 ਸਤੰਬਰ 2026 ਨੂੰ ਕਾਠਗੜ੍ਹ ਛਿੰਝ ਮੇਲਾ ਦੇਖਣ ਗਿਆ ਸੀ ਪਰੰਤੂ ਘਰ ਵਾਪਸ ਨਹੀਂ ਆਇਆ। ਉਸ ਦੇ ਪਰਿਵਾਰਿਕ ਮੈਂਬਰਾਂ ਨੇ ਰਿਸ਼ਤੇਦਾਰੀ ਵਿਚ ਅਤੇ ਮਿਤਰਾਂ ਦੋਸਤਾਂ ਕੋਲ ਉਸ ਦੀ ਭਾਲ ਸ਼ੁਰੂ ਕੀਤੀ। ਪਰੰਤੂ ਉਸ ਬਾਰੇ ਕੋਈ ਪਤਾ ਨਹੀਂ ਚੱਲਿਆ। ਉਸ ਦਾ ਫੋਨ ਵੀ ਬੰਦ ਆ ਰਿਹਾ ਸੀ। ਰੋਪੜ ਪੁਲਿਸ ਵੱਲੋਂ ਪਰਿਵਾਰਿਕ ਮੈਂਬਰਾਂ ਨੂੰ ਸੂਚਨਾ ਦਿੱਤੀ ਕਿ ਇੱਕ ਮ੍ਰਿਤਕ ਦੇਹ ਹੈਡ ਵਰਕਸ ਤੇ ਸ਼ਮਸ਼ਾਨਘਾਟ ਲਾਗੇ ਮਿਲੀ ਹੈ। ਜਿਸ ਦੀ ਮੌਕੇ ਦੇ ਪਰਿਵਾਰਿਕ ਮੈਂਬਰਾਂ ਨੇ ਪਹੁੰਚ ਕੇ ਸ਼ਨਾਖਤ ਕੀਤੀ। ਪੁਲਿਸ ਵੱਲੋਂ ਦੀਪਕ ਦਾ ਪੋਸਟਮਾਰਟਮ ਕਰਨ ਉਪਰੰਤ ਮ੍ਰਿਤਕ ਸਰੀਰ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤਾ। ਪਰਿਵਾਰਿਕ ਮੈਂਬਰਾਂ ਦੇ ਦੱਸਣ ਅਨੁਸਾਰ ਦੀਪਕ ਦੇ ਸਿਰ ਤੇ ਸੱਟ ਦੇ ਨਿਸ਼ਾਨ ਸਨ। ਪੋਸਟਮਾਰਟਮ ਦੀ ਰਿਪੋਰਟ ਦੇ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕਦਾ ਹੈ। ਉਸਦੇ ਜੱਦੀ ਪਿੰਡ ਰੈਲਮਾਜਰਾ ਦੇ ਸ਼ਮਸ਼ਾਨ ਘਾਟ ਵਿਖੇ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ। ਸਮੂਹ ਨਗਰ ਨਿਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਭਾਰੀ ਗਿਣਤੀ ’ਚ ਪਹੁੰਚ ਕੇ ਦੀਪਕ ਕੁਮਾਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਅਤੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ।