ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ’ਚ ਯੁਵਾ ਕੌਸ਼ਲ ਉਤਸਵ ਕਰਵਾਇਆ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਯੁਵਾ ਕੌਸ਼ਲ ਉਤਸਵ ਕਰਵਾਇਆ
Publish Date: Fri, 16 Oct 2026 05:57 PM (IST)
Updated Date: Fri, 16 Oct 2026 06:00 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਵਿਖੇ ਯੁਵਾ ਕੌਸ਼ਲ ਉਤਸਵ ਬੜੇ ਉਤਸ਼ਾਹ ਨਾਲ ਕਰਵਾਇਆ, ਜਿਸ ਵਿਚ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦਾ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਨਿੱਘਾ ਸਵਾਗਤ ਕੀਤਾ। ਉਤਸਵ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ, ਵਾਈਸ ਚਾਂਸਲਰ ਅਤੇ ਸਮੂਹ ਵਿਭਾਗਾਂ ਦੇ ਮੁਖੀ, ਫੈਕਲਟੀ ਮੈਂਬਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਡਿਗਰੀ ਦੇ ਨਾਲ-ਨਾਲ ਹੁਨਰ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ, ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਵਿਦੇਸ਼ਾਂ ਵੱਲ ਜਾਣ ਦੀ ਥਾਂ ਪੰਜਾਬ ਵਿਚ ਹੀ ਰੁਜ਼ਗਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਰੱਥਾ ਨੂੰ ਪਛਾਣ ਕੇ ਸਖ਼ਤ ਮਿਹਨਤ ਕਰਨ ਅਤੇ ਪੰਜਾਬ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ। ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਕਿੱਲ ਪ੍ਰਦਰਸ਼ਨੀਆਂ, ਪ੍ਰੋਜੈਕਟ ਮਾਡਲ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ, ਜਿਨ੍ਹਾਂ ਦੀ ਮੁੱਖ ਮਹਿਮਾਨ ਵੱਲੋਂ ਭਰਪੂਰ ਸ਼ਲਾਘਾ ਕੀਤੀ। ਅਖੀਰ ਵਿਚ ਯੂਨੀਵਰਸਿਟੀ ਦੇ ਚਾਂਸਲਰ ਵੱਲੋਂ ਐੱਮਪੀ ਮਲਵਿੰਦਰ ਸਿੰਘ ਕੰਗ ਦਾ ਇਸ ਉਤਸਵ ਵਿਚ ਪਹੁੰਚਣ ’ਤੇ ਧੰਨਵਾਦ ਕੀਤਾ ਗਿਆ।