ਪ੍ਰਤਾਪ ਵਰਲਡ ਸਕੂਲ ਦੇ 16 ਵਿਦਿਆਰਥੀਆਂ ਨੇ ਜਿੱਤੇ ਗੋਲਡ ਮੈਡਲ
ਪ੍ਰਤਾਪ ਵਰਲਡ ਸਕੂਲ ਦੇ 16 ਵਿਦਿਆਰਥੀਆਂ ਨੇ ਇੰਟਰਨੈਸ਼ਨਲ ਜਨਰਲ ਨੋਲਿਜ ਓਲੰਪਿਆਡ
Publish Date: Sat, 07 Mar 2026 05:45 PM (IST)
Updated Date: Sun, 08 Mar 2026 04:09 AM (IST)

ਫੋਟੋ : ਇੰਟਰਨੈਸ਼ਨਲ ਜਨਰਲ ਨੋਲਿਜ ਓਲੰਪਿਆਡ ਵਿੱਚ ਸੋਨੇ ਦੇ ਤਗਮੇ ਜਿੱਤਣ ਵਾਲੇ ਪ੍ਰਤਾਪ ਵਰਲਡ ਸਕੂਲ ਦੇ ਵਿਦਿਆਰਥੀ। ਆਰ ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਪ੍ਰਤਾਪ ਵਰਲਡ ਸਕੂਲ, ਪਠਾਨਕੋਟ ਦੇ 16 ਵਿਦਿਆਰਥੀਆਂ ਨੇ ਸਾਇੰਸ ਓਲੰਪਿਆਡ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਇੰਟਰਨੈਸ਼ਨਲ ਜਨਰਲ ਨੋਲਿਜ ਓਲੰਪਿਆਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਉਪਲਬਧੀ ਤੇ ਸਕੂਲ ਦੇ ਡਾਇਰੈਕਟਰ ਸੰਨੀ ਮਹਾਜਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਕਾਮਯਾਬੀਆਂ ਸਕੂਲ ਦੀ ਉੱਚ ਕੋਟੀ ਦੀ ਸਿੱਖਿਆ ਪ੍ਰਣਾਲੀ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਪ੍ਰਤੀਕ ਹਨ। ਸਕੂਲ ਦੇ ਡਾਇਰੈਕਟਰ ਸੰਨੀ ਮਹਾਜਨ ਨੇ ਦੱਸਿਆ ਕਿ ਇਹ ਮੁਕਾਬਲਾ ਹਰ ਸਾਲ ਕਰਵਾਇਆ ਜਾਂਦਾ ਹੈ ਜਿਸ ਵਿੱਚ ਕਲਾਸ ਪਹਿਲੀ ਤੋਂ ਦਸਵੀਂ ਤੱਕ ਦੇ ਵਿਦਿਆਰਥੀ ਭਾਗ ਲੈਂਦੇ ਹਨ। ਉਹਨਾਂ ਦੱਸਿਆ ਕਿ ਸੋਨੇ ਦੇ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਵਿੱਚ ਪ੍ਰਗਿਆਨ ਪ੍ਰਤੀਕ, ਦਕਸ਼ ਗੁਪਤਾ, ਮਾਧਵ ਸਰੀਨ, ਯੁਬੀ ਗੁਪਤਾ, ਤਰੇਸ਼, ਸੂਰਯਾਂਸ਼ ਧੀਮਾਨ, ਵੰਸ਼ਿਕਾ ਡਿਗਰਾ, ਅਰਚਿਤ ਸ਼ਰਮਾ, ਆਰਵ ਸ਼ਰਮਾ, ਮੁਹੰਮਦ ਜੁਬੈਰ, ਪਿਊਸ਼ ਦੱਤਾ, ਸ਼੍ਰੀਸ਼ਾ ਪਟਨਾਇਕ, ਅਬਦੁਲ ਹਨਾਨ, ਪ੍ਰਥਮ ਗੰਡੋਤਰਾ, ਦੇਵ ਪ੍ਰਤਾਪ ਅਤੇ ਰਿਸ਼ਾਨ ਸ਼ਰਮਾ ਸ਼ਾਮਲ ਹਨ। ਡਾਇਰੈਕਟਰ ਸੰਨੀ ਮਹਾਜਨ ਨੇ ਦੱਸਿਆ ਕਿ ਇਸ ਓਲੰਪਿਆਡ ਰਾਹੀਂ ਵਿਦਿਆਰਥੀਆਂ ਦੇ ਕਰੰਟ ਅਫੇਅਰਜ਼, ਸਮਾਜਿਕ ਤੇ ਰਾਜਨੀਤਿਕ ਵਿਕਾਸ, ਇਤਿਹਾਸ, ਭੂਗੋਲ ਅਤੇ ਆਮ ਗਿਆਨ ਨਾਲ ਸੰਬੰਧਿਤ ਵਿਸ਼ਿਆਂ ਬਾਰੇ ਜਾਣਕਾਰੀ ਅਤੇ ਸਮਝ ਦੀ ਪਰਖ ਕੀਤੀ ਜਾਂਦੀ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਭਰਾ ਰਾਣੀ ਨੇ ਵੀ ਵਿਦਿਆਰਥੀਆਂ ਦੀ ਪ੍ਰਾਪਤੀ ਤੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਿਤਾਵਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਦਾ ਹੈ, ਜਿਸ ਨਾਲ ਉਨ੍ਹਾਂ ਦੀ ਵਿਸ਼ਲੇਸ਼ਣਾਤਮਕ ਸਮਰੱਥਾ, ਆਤਮਵਿਸ਼ਵਾਸ ਅਤੇ ਵਿਸ਼ਵ ਪੱਧਰੀ ਸੋਚ ਦਾ ਵਿਕਾਸ ਹੁੰਦਾ ਹੈ।