- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਠਾਨਕੋਟ ਵਿੱਚ 52.38 ਗ੍ਰਾਮ ਹੈਰੋਇਨ ਤੇ 3,500
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਥਾਣਾ ਸਦਰ ਪਠਾਨਕੋਟ ਦੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ 52 ਗ੍ਰਾਮ 38 ਮਿਲੀਗ੍ਰਾਮ ਹੈਰੋਇਨ ਅਤੇ 3,500 ਰੁਪਏ ਦੀ ਡਰੱਗ ਮਨੀ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਕਸ਼ਮਣ ਸਿੰਘ ਉਰਫ਼ ਲੱਛਾ ਅਤੇ ਵਿਸ਼ਾਲ ਉਰਫ਼ ਜੋਬਨ, ਵਾਸੀ ਪਿੰਡ ਛੱਬਾ, ਥਾਣਾ ਛੇਹਰਟਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਨਸ਼ਾ ਸਪਲਾਈ ਲਈ ਵਰਤਿਆ ਜਾ ਰਿਹਾ ਬੁਲੇਟ ਮੋਟਰਸਾਈਕਲ ਨੰਬਰ ਪੀ.ਬੀ.-02-ਈ.ਵੀ.-5453 ਵੀ ਜ਼ਬਤ ਕਰ ਲਿਆ ਹੈ। ਪੁਲਿਸ ਅਨੁਸਾਰ ਏਐੱਸਆਈ ਸੁਰਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਯੂਬੀਡੀਸੀ ਨਹਿਰ ਰੋਡ ’ਤੇ ਜਾ ਰਹੇ ਸਨ। ਨਹਿਰ ਦੇ ਸ਼ਮਸ਼ਾਨਘਾਟ ਨੇੜੇ ਬੁਲੇਟ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨ ਪੁਲਿਸ ਨੂੰ ਦੇਖ ਕੇ ਵਾਪਸ ਮੁੜ ਕੇ ਭੱਜਣ ਲੱਗੇ। ਇਸ ਦੌਰਾਨ ਪਿੱਛੇ ਬੈਠੇ ਨੌਜਵਾਨ ਨੇ ਇਕ ਪਾਰਦਰਸ਼ੀ ਪੈਕਟ ਸੁੱਟ ਦਿੱਤਾ, ਜਿਸ ਨੂੰ ਪੁਲਿਸ ਨੇ ਕਾਬੂ ਕਰਕੇ ਜਾਂਚਿਆ ਤਾਂ ਉਸ ਵਿੱਚ ਹੈਰੋਇਨ ਪਾਈ ਗਈ। ਵਿਸ਼ਾਲ ਉਰਫ਼ ਜੋਬਨ ਦੀ ਤਲਾਸ਼ੀ ਦੌਰਾਨ 3,500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਕਿ ਉਹ ਹੈਰੋਇਨ ਕਿੱਥੋਂ ਲਿਆਏ ਸਨ ਅਤੇ ਪਠਾਨਕੋਟ ਵਿੱਚ ਕਿਸ ਨੂੰ ਸਪਲਾਈ ਕਰਨੀ ਸੀ।