ਸ੍ਰੀ ਸਾਈ ਗਰੁੱਪ ਆਫ ਇੰਸਟੀਚਿਊਟਸ ਬਧਾਨੀ ਵਿਖੇ 8ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ
-250 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ, ਟਾਪਰਾਂ ਦਾ ਵਿਸ਼ੇਸ਼ ਸਨਮਾਨ
ਸ੍ਰੀ ਸਾਈ ਗਰੁੱਪ ਆਫ ਇੰਸਟੀਚਿਊਟਸ ਬਧਾਨੀ ਵਿਖੇ 8ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ
Publish Date: Sat, 30 May 2026 04:27 PM (IST)
Updated Date: Sat, 30 May 2026 04:29 PM (IST)

ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ ਸ੍ਰੀ ਸਾਈ ਗਰੁੱਪ ਆਫ ਇੰਸਟੀਚਿਊਟਸ ਬਧਾਨੀ ਕੈਂਪਸ ਵਿੱਚ ਸ਼ਾਨਦਾਰ 8ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿਚ ਵੱਖ-ਵੱਖ ਕੋਰਸਾਂ ਦੇ ਲਗਪਗ 250 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਸਮਾਗਮ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕਵਿੰਦਰ ਗੁਪਤਾ ਨੇ ਸ਼ਿਰਕਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸ੍ਰੀ ਸਾਈ ਯੂਨੀਵਰਸਿਟੀ ਦੇ ਚਾਂਸਲਰ ਇੰਜੀਨੀਅਰ ਐਸ ਕੇ ਪੁੰਜ, ਐਮ ਡੀ ਤ੍ਰਿਪਤਾ ਪੁੰਜ, ਸੀ ਐਮ ਡੀ ਕੰਵਰ ਤੁਸ਼ਾਰ ਪੁੰਜ ਅਤੇ ਉਪ ਪ੍ਰਧਾਨ ਰੀਆ ਪੁੰਜ ਹਾਜ਼ਰ ਰਹੇ। ਕੈਂਪਸ ਪਹੁੰਚਣ ਤੇ ਮਹਿਮਾਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ। ਇਸ ਮੌਕੇ ਰਾਜਪਾਲ ਕਵਿੰਦਰ ਗੁਪਤਾ ਨੇ ਸਮਾਰੋਹ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਇਹ ਸਮਾਰੋਹ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ ਦਾ ਪ੍ਰਤੀਕ ਹੁੰਦਾ ਹੈ ਅਤੇ ਨਵੇਂ ਜੀਵਨ ਪੜਾਅ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੌਜਵਾਨਾਂ ਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਅੱਗੇ ਵਧਣ ਦੀ ਅਪੀਲ ਕਰਦਿਆਂ ਕਿਹਾ ਕਿ ਸਮਾਜ ਵਿਚ ਬਦਲਾਅ ਲਈ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਇਸ ਮੌਕੇ ਸੀ ਐਮ ਡੀ ਕੰਵਰ ਤੁਸ਼ਾਰ ਪੁੰਜ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਟੀਚੇ ਪ੍ਰਤੀ ਦ੍ਰਿੜ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗਲਤ ਪ੍ਰਵਿਰਤੀ ਨੂੰ ਬਰਦਾਸ਼ਤ ਨਹੀਂ ਕਰਨਾ ਚਾਹੀਦਾ। ਉਨ੍ਹਾਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਦੀ ਵੀ ਅਪੀਲ ਕੀਤੀ। ਸਮਾਰੋਹ ਦੌਰਾਨ ਐੱਸਐੱਸਸੀ, ਐੱਸਐੱਸਸੀ ਪੀ, ਐੱਮਐੱਸਸੀ, ਐੱਮਬੀਏ ਅਤੇ ਆਈਟੀ ਨਾਲ ਸੰਬੰਧਿਤ ਵੱਖ-ਵੱਖ ਕੋਰਸਾਂ ਦੇ 250 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਬੈਚ 2023, 2024 ਅਤੇ 2025 ਦੇ ਟਾਪਰ ਵਿਦਿਆਰਥੀਆਂ ਨੂੰ ਸੰਸਥਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਸਾਈ ਯੂਨੀਵਰਸਿਟੀ ਪਾਲਮਪੁਰ ਤੋਂ ਵੀਪੀ ਪਟਿਆਲ, ਡਾ. ਸੰਜੇ ਗੁਪਤਾ, ਕਰਨਲ ਐੱਸਸੀ ਰਾਣਾ, ਡਾ. ਦਿਨੇਸ਼ ਸ਼ਰਮਾ, ਡਾ. ਮਹਿਤਾ, ਯੋਗੇਸ਼ ਸ਼ਰਮਾ, ਅਕੈਡਮਿਕ ਡਾਇਰੈਕਟਰ ਰਣਜੀਤ ਸਿੰਘ, ਡਾ. ਵਿਪਿਨ ਗੁਪਤਾ, ਡਾ. ਨਵਦੀਪ ਸਾਂਵਲ, ਡਾ. ਦਿਨੇਸ਼ ਮਹਾਜਨ, ਡਾ. ਰਾਕੇਸ਼ ਪੁੰਜ, ਪ੍ਰਿੰਸੀਪਲ ਮੁਕੇਸ਼ ਗੁਪਤਾ, ਪ੍ਰਿੰਸੀਪਲ ਸੰਜੇ ਪੰਡਿਤ ਅਤੇ ਡਾ. ਗਿਰੀਸ਼ ਗੁਪਤਾ ਸਮੇਤ ਹੋਰ ਪ੍ਰਮੁੱਖ ਹਸਤੀਆਂ ਵੀ ਮੌਜੂਦ ਸਨ।