ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵੱਲੋਂ ਗੁਰਦੁਆਰਾ ਕਲਗੀਧਰ ਵਿਖੇ ਗੁਰਮਤਿ ਸਮਾਗਮ ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵੱਲੋਂ ਗੁਰਦੁਆਰਾ ਕਲਗੀਧਰ ਵਿਖੇ ਗੁਰਮਤਿ ਸਮਾਗਮ ਕਰਵਾਇਆ
Publish Date: Sun, 18 Oct 2026 04:37 PM (IST)
Updated Date: Mon, 19 Oct 2026 04:01 AM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਵੱਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਲਗੀਧਰ, ਭਦਰੋਆ, ਪਠਾਨਕੋਟ ਵਿਖੇ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰਬਾਣੀ ਦੀ ਕਥਾ ਤੇ ਕੀਰਤਨ ਸਰਵਣ ਕੀਤਾ। ਸਮਾਗਮ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਮਤਿ ਦੇ ਸਿਧਾਂਤਾਂ ਨਾਲ ਜੋੜਨਾ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਨਾਲ ਸਬੰਧਤ ਭਾਈ ਲਵਪ੍ਰੀਤ ਸਿੰਘ ਨੇ ਗੁਰਬਾਣੀ ਦੀ ਵਿਸਥਾਰਪੂਰਵਕ ਕਥਾ ਕਰਦਿਆਂ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ, ਆਪਸੀ ਪਿਆਰ, ਸੇਵਾ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਅਤੇ ਉਨ੍ਹਾਂ ਅਨੁਸਾਰ ਚੱਲਣਾ ਹੀ ਗੁਰੂ ਸਾਹਿਬਾਨ ਪ੍ਰਤੀ ਸੱਚੀ ਸ਼ਰਧਾ ਦਾ ਪ੍ਰਗਟਾਵਾ ਹੈ। ਇਸ ਮੌਕੇ ਭਾਈ ਸਰਵਨ ਸਿੰਘ ਦੇ ਰਾਗੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤਾਂ ਨੇ ਗੁਰੂ ਜਸ ਸਰਵਣ ਕਰਕੇ ਆਤਮਿਕ ਆਨੰਦ ਮਾਣਿਆ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਤੋਂ ਇਲਾਵਾ ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰ ਗੁਰਜੀਤ ਸਿੰਘ ਸੰਧੂ, ਹਰਨਾਮ ਸਿੰਘ, ਦਾਤਾਰ ਸਿੰਘ, ਚਰਨ ਸਿੰਘ, ਪ੍ਰਤਿਪਾਲ ਸਿੰਘ, ਜੋਗਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਰਣਜੀਤ ਸਿੰਘ, ਤਰਲੋਚਨ ਸਿੰਘ, ਗੁਰਮੀਤ ਸਿੰਘ, ਮਨਜੀਤ ਕੌਰ, ਜਸਵੰਤ ਕੌਰ, ਸੁਖਵਿੰਦਰ ਸਿੰਘ, ਤੇਜਿੰਦਰ ਸਿੰਘ, ਬਲਰਾਜ ਸਿੰਘ, ਗੁਰਦੇਵ ਸਿੰਘ ਖ਼ਾਲਸਾ, ਗੁਰਪ੍ਰੀਤ ਕੌਰ ਖ਼ਾਲਸਾ, ਰਣਜੀਤ ਕੌਰ, ਅਰਜਿੰਦਰ ਕੌਰ, ਨਿਰਮਲ ਕੌਰ, ਸੁਰਿੰਦਰ ਕੌਰ ਪੱਡਾ, ਹਰਭਜਨ ਸਿੰਘ, ਪ੍ਰੀਤਮ ਸਿੰਘ, ਹਰਭਜਨ ਕੌਰ ਗੁਰਾਇਆ, ਸੀਰਤ ਕੌਰ, ਹਰਭਜਨ ਕੌਰ, ਸਤਵਿੰਦਰ ਕੌਰ, ਪਰਮਜੀਤ ਸਿੰਘ, ਜਗਦੀਸ਼ ਸਿੰਘ, ਬਲਬੀਰ ਸਿੰਘ, ਨਰਿੰਦਰ ਕੌਰ, ਭੁਪਿੰਦਰ ਕੌਰ, ਪ੍ਰਧਾਨ ਹਰਵਿੰਦਰ ਕੌਰ ਮਲਕਾ, ਸੁਰਿੰਦਰ ਜੀਤ ਕੌਰ, ਗੁਰਦੇਵ ਸਿੰਘ ਸੈਣੀ, ਕੰਵਲਜੀਤ ਸਿੰਘ ਪ੍ਰਧਾਨ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।