- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਿੰਘ ਸਭਾ ਦੌਲਤਪੁਰ ਖੁਰਦ ਵਿਖੇ 22 ਨਵੰਬਰ ਨੂੰ ਹੋਵੇਗਾ ਗੁਰਮਤਿ ਸਮਾਗਮ

ਅੰਕੁਰ ਮਹਾਜਨ, ਪੰਜਾਬੀ ਜਾਗਰਣ, ਪਠਾਨਕੋਟ ਕੈਂਟ : ਸਰਬੱਤ ਖਾਲਸਾ ਧਾਰਮਿਕ ਸੰਸਥਾ ਪਠਾਨਕੋਟ ਵੱਲੋਂ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਦੌਲਤਪੁਰ ਖੁਰਦ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਮੁੱਖ ਪ੍ਰਬੰਧਕ ਸਰਬੱਤ ਖਾਲਸਾ ਨੇ ਦੱਸਿਆ ਕਿ ਇਹ ਸਮਾਗਮ 22 ਨਵੰਬਰ ਐਤਵਾਰ ਨੂੰ ਸਵੇਰੇ 8 ਵਜੇ ਆਰੰਭ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਭਾਈ ਹਰਸੁਖਮਨ ਸਿੰਘ ਜੀ ਸੰਗਤਾਂ ਨੂੰ ਗੁਰਬਾਣੀ ਦੀ ਕਥਾ-ਵਿਚਾਰ ਰਾਹੀਂ ਗੁਰਮਤਿ ਸਿਧਾਂਤਾਂ ਨਾਲ ਜੋੜਨਗੇ, ਜਦਕਿ ਭਾਈ ਸਿਮਰਨਜੀਤ ਸਿੰਘ ਜੀ ਦਾ ਰਾਗੀ ਜਥਾ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਕਰਵਾਉਣ ਦਾ ਮੁੱਖ ਮੰਤਵ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਗੁਰਬਾਣੀ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨਾ ਹੈ। ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੁਰਮਤਿ ਸਮਾਗਮ ਵਿੱਚ ਪਰਿਵਾਰਾਂ ਸਮੇਤ ਪਹੁੰਚ ਕੇ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰ ਦਾ ਲਾਹਾ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਹੀ ਅਜਿਹੇ ਧਾਰਮਿਕ ਕਾਰਜ ਸਫ਼ਲਤਾਪੂਰਵਕ ਨੇਪਰੇ ਚੜ੍ਹਦੇ ਹਨ। ਇਸ ਮੌਕੇ ਹਰਜੀਤ ਸਿੰਘ, ਦਾਤਾਰ ਸਿੰਘ, ਹਰਨਾਮ ਸਿੰਘ, ਮੈਨੇਜਰ ਸੋਹਨ ਸਿੰਘ, ਬਖਸ਼ੀਸ਼ ਸਿੰਘ, ਪ੍ਰਿਤਪਾਲ ਸਿੰਘ, ਚਰਨ ਸਿੰਘ ਅਤੇ ਜੋਗਿੰਦਰ ਸਿੰਘ ਹਾਜ਼ਰ ਸਨ।