- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26 ਨਵੰਬਰ ਦੀ ਮੋਗਾ ਰੈਲੀ ਲਈ ਪਠਾਨਕੋਟ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਕਰਨਗੇ ਸ਼ਮੂਲੀਅਤ

ਅੰਕੁਰ ਮਹਾਜਨ, ਪੰਜਾਬੀ ਜਾਗਰਣ, ਪਠਾਨਕੋਟ ਕੈਂਟ : ‘ਆਪ’ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਪਠਾਨਕੋਟ ਤੋਂ ਪਾਰਟੀ ਦੇ ਵੱਡੀ ਗਿਣਤੀ ਵਿੱਚ ਵਰਕਰ ਅਤੇ ਅਹੁਦੇਦਾਰ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜਸਵਾਲੀ ਰੈਸਟ ਹਾਊਸ ਵਿਖੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸੰਧੂ ਦੀ ਪ੍ਰਧਾਨਗੀ ਹੇਠ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਲਕਾ ਸੁਜਾਨਪੁਰ ਦੇ ਇੰਚਾਰਜ ਠਾਕੁਰ ਸਵਰਨ ਸਿੰਘ ਸਲਾਰੀਆ ਅਤੇ ਹਲਕਾ ਪਠਾਨਕੋਟ ਦੇ ਇੰਚਾਰਜ ਰੋਹਿਤ ਸਿਆਲ ਹਾਜ਼ਰ ਸਨ।
ਇਸ ਮੌਕੇ ਅਮਨਦੀਪ ਸੰਧੂ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ’ਚ ਉਤਸ਼ਾਹ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦਾ ਜ਼ਿਕਰ ਵੀ ਕੀਤਾ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਮੁਫ਼ਤ ਬਿਜਲੀ, ਪਿੰਡਾਂ ਵਿੱਚ ਖੇਡ ਸਟੇਡੀਅਮਾਂ ਦੀ ਉਸਾਰੀ ਅਤੇ ਮਾਵਾਂ-ਭੈਣਾਂ ਸਤਿਕਾਰਯੋਗ ਯੋਜਨਾ ਤਹਿਤ ਔਰਤਾਂ ਨੂੰ ਵਿੱਤੀ ਮਦਦ ਦੇਣ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਭੋਆ ਹਲਕੇ ਵਿੱਚ ਆਮ ਆਦਮੀ ਕਲੀਨਿਕਾਂ, ਰਾਸ਼ਨ ਵੰਡ, ਸੜਕਾਂ ਅਤੇ ਪੁਲਾਂ ਦੇ ਨਿਰਮਾਣ ਕਾਰਜ ਵੀ ਜਾਰੀ ਹਨ। ਠਾਕੁਰ ਸਵਰਨ ਸਿੰਘ ਸਲਾਰੀਆ ਨੇ ਧਾਰ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ। ਰੋਹਿਤ ਸਿਆਲ ਨੇ ਪਠਾਨਕੋਟ ਵਿੱਚ ਹਨੂੰਮਾਨ ਚਾਲੀਸਾ ਦੇ ਪਾਠ, ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਅਤੇ ਸੰਵਤ ਪ੍ਰੋਗਰਾਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਧਾਰਮਿਕ ਤੇ ਅਧਿਆਤਮਿਕ ਸਮਾਗਮਾਂ ਦੀ ਲੜੀ ਅੱਗੇ ਵੀ ਜਾਰੀ ਰਹੇਗੀ। ਅੰਤ ਵਿੱਚ ਸਮੂਹ ਆਗੂਆਂ ਨੇ ਪਾਰਟੀ ਵਰਕਰਾਂ ਨੂੰ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।