ਰੈਲੀ ’ਚ ਸ਼ਾਮਲ ਹੋਏ ਕਾਂਗਰਸੀ ਵਰਕਰ ਅਨਿਲ ਮਹਾਜਨ ਦਾਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਰੈਲੀ ਵਿੱਚ ਕੀਤੀ ਸ਼ਮੂਲੀਅਤ
Publish Date: Tue, 17 Nov 2026 05:36 PM (IST)
Updated Date: Tue, 17 Nov 2026 05:39 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਹੁਣ ਤੋਂ ਹੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਪਠਾਨਕੋਟ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਦਾ ਯਤਨ ਕੀਤਾ ਗਿਆ। ਇਸ ਮੌਕੇ ਕਰਵਾਈ ਗਈ ਰੈਲੀ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਸਾਬਕਾ ਪਲੈਨਿੰਗ ਬੋਰਡ ਦੇ ਚੇਅਰਮੈਨ ਅਨਿਲ ਮਹਾਜਨ ਦਾਰਾ ਦੀ ਅਗਵਾਈ ਹੇਠ ਪਹੁੰਚੇ ਵੱਡੀ ਗਿਣਤੀ ਵਿੱਚ ਵਰਕਰ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਉਨ੍ਹਾਂ ਆਪਣੇ ਸਾਥੀਆਂ ਸਮੇਤ ਸਮਾਗਮ ਵਿੱਚ ਸ਼ਿਰਕਤ ਕਰਕੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਈ। ਇਸ ਮੌਕੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਦਵਿੰਦਰ ਮਿੰਟੂ, ਅਮਨ ਵਢੇਰਾ, ਕੁਨਾਲ, ਜ਼ੋਰਾਵਰ, ਨਰਿੰਦਰ ਤੁਲੀ, ਸੱਤਾ, ਸੰਨੀ, ਕਾਲੀ ਬਾਜਵਾ, ਨਰਿੰਦਰ ਕਿੱਲਾ, ਪਠਾਨੀਆ, ਬੱਬਲ, ਵਰੁਣ, ਅਰੁਣ ਬਿੱਲੂ ਅਤੇ ਗੁਰਿੰਦਰ ਸਮੇਤ ਹੋਰ ਕਈ ਆਗੂ ਤੇ ਵਰਕਰ ਹਾਜ਼ਰ ਸਨ। ਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਅਜੇ ਸਮਾਂ ਬਾਕੀ ਹੋਣ ਦੇ ਬਾਵਜੂਦ ਸਿਆਸੀ ਪਾਰਟੀਆਂ ਵੱਲੋਂ ਜਥੇਬੰਦਕ ਪੱਧਰ ਤੇ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ। ਪਠਾਨਕੋਟ ਵਿਖੇ ਹੋਏ ਇਸ ਇਕੱਠ ਨੂੰ ਵੀ ਕਾਂਗਰਸ ਵੱਲੋਂ ਜ਼ਿਲ੍ਹੇ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਚੋਣਾਂ ਲਈ ਸਰਗਰਮ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।